July 2, 2024 9:29 pm
Insaf March

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੀ ਅਗਵਾਈ ‘ਚ ਇਨਸਾਫ਼ ਮਾਰਚ ਸ਼ਾਹਕੋਟ ਲਈ ਰਵਾਨਾ ਹੋਇਆ

ਚੰਡੀਗੜ੍ਹ, 05 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਅਗਵਾਈ ‘ਚ ਇਨਸਾਫ਼ ਮਾਰਚ (Insaf Marcha) ਅੱਜ ਫਿਲੌਰ ਵਿਧਾਨ ਸਭਾ ਹਲਕੇ ਦੇ ਬਰਾ (Bara Pind) ਪਿੰਡ ਤੋਂ ਸ਼ੁਰੂ ਹੋ ਕੇ ਨਕੋਦਰ ਤੋਂ ਹੁੰਦਾ ਹੋਇਆ ਸ਼ਾਹਕੋਟ ਲਈ ਰਵਾਨਾ ਹੋਇਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਕਰੀਬ ਇੱਕ ਸਾਲ ਹੋ ਗਿਆ ਹੈ ਕਿ ਉਹ ਆਪਣੇ ਪੁੱਤਰ ਲਈ ਇਨਸਾਫ਼ ਲਈ ਸਰਕਾਰਾਂ ਕੋਲ ਮੰਗ ਕਰਦੇ ਆ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੇ ਪੁੱਤਰ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਅਤੇ ਮੁੱਖ ਮੁਲਜ਼ਮਾਂ ਦਾ ਪਤਾ ਨਹੀਂ ਲੱਗ ਸਕਿਆ। ਜੋ ਕਿ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ |

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜਲੰਧਰ ਲੋਕ ਸਭਾ ਵਿੱਚ 2 ਰੋਜ਼ਾ ਇਨਸਾਫ਼ ਮਾਰਚ (Insaf March)  ਸ਼ੁਰੂ ਕੀਤਾ ਹੈ, ਜਿਸ ਦੇ ਪਹਿਲੇ ਦਿਨ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਸਭ ਤੋਂ ਮਾੜੀ ਸਰਕਾਰ ਸਾਬਤ ਹੋਈ ਹੈ, ਜਿਸ ਤਹਿਤ ਸਾਰੇ ਵਰਗਾਂ ਦੇ ਕਲਾਕਾਰ, ਖਿਡਾਰੀ, ਕਾਰੋਬਾਰੀ ਅਸੁਰੱਖਿਅਤ ਹਨ | ਜਿੱਥੇ ਉਸ ਦੇ ਪੁੱਤਰਦਾ ਕਤਲ ਕਰ ਦਿੱਤਾ , ਉੱਥੇ ਹੀ ਨਕੋਦਰ ‘ਚ ਵਪਾਰੀ ਟਿੰਮੀ ਚਾਵਲਾ ਦਾ ਕਤਲ ਕਰ ਦਿੱਤਾ ਗਿਆ, ਕਬੱਡੀ ਖਿਡਾਰੀ ਸੰਦੀਪ ਨੰਗਲੰ ਅੰਬੀਆਂ ਦਾ ਸ਼ਰ੍ਹੇਆਮ ਕਤਲ ਕਰ ਦਿੱਤਾ ਗਿਆ, ਜਿਸ ਦਾ ਪਰਿਵਾਰ ਇਨਸਾਫ ਲਈ ਤਰਸ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਨੂੰ ਸਿਰਫ਼ ਇੱਕ ਹੀ ਅਪੀਲ ਕਰ ਰਹੇ ਹਨ ਕਿ ਉਹ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ |