ਚੰਡੀਗੜ੍ਹ, 25 ਫ਼ਰਵਰੀ 2023: “ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ ਵਿੱਚ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਇੱਕ ਵਾਰ ਫਿਰ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਭਾਰਤ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦਾ ਟਵਿਟਰ ਅਕਾਊਂਟ ਵੀ ਬੰਦ ਕਰ ਦਿੱਤਾ ਸੀ।