Imran Khan

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹੋਏ ਹਮਲੇ ਦੀ ਜਾਂਚ ਹੋਈ ਬੰਦ

ਚੰਡੀਗੜ੍ਹ 26 ਨਵੰਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ‘ਤੇ ਹੋਏ ਹਮਲੇ ਦੀ ਜਾਂਚ ਲਈ ਬਣਾਈ ਗਈ ਜੇਆਈਟੀ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਪਾਕਿਸਤਾਨ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਗੱਲ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ 3 ਨਵੰਬਰ ਨੂੰ ਹੋਏ ਹਮਲੇ ਦੀ ਜਾਂਚ ਕਰ ਰਹੀ ਸੰਯੁਕਤ ਜਾਂਚ ਟੀਮ (ਜੇਆਈਟੀ) ਦੇ ਮੁਖੀ ਨੂੰ ਨੌਕਰੀ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਹੋਈ ਹੈ।

ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਲਾਹੌਰ ਦੇ ਪੁਲਿਸ ਮੁਖੀ ਗੁਲਾਮ ਮਹਿਮੂਦ ਡੋਗਰ ਨੂੰ ਫੈਡਰਲ ਸਰਵਿਸਿਜ਼ ਟ੍ਰਿਬਿਊਨਲ ਵੱਲੋਂ ਜੇਆਈਟੀ ਦਾ ਮੁਖੀ ਬਣਾਇਆ ਗਿਆ ਹੈ। ਉਸ ਨੂੰ ਮੁਅੱਤਲ ਕਰਨ ਦੀ ਫੈਡਰਲ ਸਰਕਾਰ ਨੇ ਇਜਾਜ਼ਤ ਦਿੱਤੀ ਸੀ। ਜਿਸ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹਮਲੇ ਦੀ ਕੋਸ਼ਿਸ਼ ਦੀ ਜਾਂਚ ਕਰ ਰਹੀ ਜੇਆਈਟੀ ਟੀਮ ਹੁਣ ਕੰਮ ਨਹੀਂ ਕਰ ਰਹੀ ਹੈ। ਗੌਰਤਲਬ ਹੈ ਕਿ ਗੁਲਾਮ ਮਹਿਮੂਦ ਡੋਗਰ ਦੀ ਲਾਹੌਰ ਪੁਲਿਸ ਮੁਖੀ ਵਜੋਂ ਨਿਯੁਕਤੀ ਨੂੰ ਲੈ ਕੇ ਸ਼ਾਹਬਾਜ਼ ਸ਼ਰੀਫ਼ ਸਰਕਾਰ ਅਤੇ ਪੰਜਾਬ ਪ੍ਰਸ਼ਾਸਨ ਵਿਚਾਲੇ ਵਿਵਾਦ ਪੈਦਾ ਹੋ ਗਿਆ ਸੀ।

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ ਜਲਦੀ ਹੀ ਨਵੀਂ ਜੇ.ਆਈ.ਟੀ ਦੇ ਨਵੇਂ ਮੁਖੀ ਨੂੰ ਨਾਮਜ਼ਦ ਕਰਨਗੇ। ਡੋਗਰ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਵੀ ਜੇਆਈਟੀ ਮੁਖੀ ਵਜੋਂ ਬਰਕਰਾਰ ਰੱਖਣ ਲਈ ਕਾਨੂੰਨ ਵਿੱਚ ਕੋਈ ਵਿਵਸਥਾ ਨਹੀਂ ਹੈ।

ਪਾਕਿਸਤਾਨ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਜੇਆਈਟੀ ਮੁਖੀ ਵਜੋਂ ਡੋਗਰ ਨੇ ਲਗਭਗ 800 ਪੁਲਿਸ ਕਰਮਚਾਰੀਆਂ ਅਤੇ ਪੀਟੀਆਈ ਵਰਕਰਾਂ ਦੇ ਬਿਆਨ ਦਰਜ ਕੀਤੇ ਸਨ। ਜਦੋਂ ਖਾਨ ‘ਤੇ ਹਮਲਾ ਹੋਇਆ ਤਾਂ ਉਹ ਸਾਰੇ ਉਸ ਦੇ ਆਲੇ-ਦੁਆਲੇ ਮੌਜੂਦ ਸਨ। ਇਸ ਤੋਂ ਇਲਾਵਾ ਜੇਆਈਟੀ ਨੇ ਗ੍ਰਿਫਤਾਰ ਸ਼ੱਕੀ ਮੁਹੰਮਦ ਨਵੀਦ ਤੋਂ ਵੀ ਪੁੱਛਗਿੱਛ ਕੀਤੀ ਸੀ। ਜਿਸ ਨੇ ਕਿਹਾ ਕਿ ਉਸ ਨੇ ਇਕੱਲੇ ਹੀ ਇਮਰਾਨ ਖਾਨ ‘ਤੇ ਹਮਲਾ ਕਰਨ ਦੀ ਕਾਰਵਾਈ ਕੀਤੀ ਸੀ।

Scroll to Top