June 30, 2024 9:27 pm
SGPC

ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਸੰਬੰਧੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜੀ

ਚੰਡੀਗੜ੍ਹ, 04 ਜੁਲਾਈ 2023: ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਬਚੇ ਹੋਏ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੀ ਰਕਮ ਵਿੱਚ ਹੋਏ ਘਪਲੇ ਦੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤੀ ਗਈ ਹੈ। ਉਮੀਦ ਜਤਾਈ ਜਾ ਰਹੀ ਹੈ ਕਿ 8 ਜੁਲਾਈ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਬਾਰੇ ਵਿਚਾਰ ਕਰ ਜਾ ਸਕਦੀ ਹੈ |

ਦੱਸਿਆ ਜਾ ਰਿਹਾ ਹੈ ਕਿ ਲੰਗਰ ਦੇ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਵਿੱਚ ਹੋਏ ਘਪਲੇ ਦਾ ਇਹ ਮਾਮਲਾ ਕਰੋਨਾ ਕਾਲ ਵੇਲੇ ਸਾਲ 2019 ਅਤੇ 2021 ਨਾਲ ਸਬੰਧਤ ਹੈ। ਖ਼ਬਰਾਂ ਮੁਤਾਬਕ ਸਬੰਧਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੰਗਰ ਦੇ ਸੁੱਕੇ ਪ੍ਰਸ਼ਾਦੇ ਵੇਚੇ ਗਏ ਹਨ ਪਰ ਇਸ ਦੀ ਰਕਮ ਵਸੂਲੀ ਅਤੇ ਦਫ਼ਤਰ ਵਿੱਚ ਰਕਮ ਜਮ੍ਹਾਂ ਕਰਵਾਉਣ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸਦੀ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਸੀ | ਇਹ ਘਪਲਾ 1 ਕਰੋੜ ਦੇ ਕਰੀਬ ਦੱਸਿਆ ਜਾ ਰਿਹਾ ਹੈ | ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ’ਤੇ ਸਵਾਲੀਆ ਚਿੰਨ੍ਹ ਲਾਇਆ ਗਿਆ ਸੀ ਅਤੇ ਇਸ ਸੰਬੰਧੀ ਸ਼ਪੱਸਟੀਕਰਨ ਮੰਗਿਆ ਗਿਆ ਸੀ |