June 28, 2024 11:54 am
cancer patients

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ‘ਚ ਕੈਂਸਰ ਮਰੀਜ਼ਾਂ ਦਾ ਮੁੱਦਾ ਵਿਚਾਰਿਆ

ਚੰਡੀਗੜ੍ਹ, 09 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਇਜਲਾਸ ਦੀ ਕਾਰਵਾਈ ਅੱਜ ਸਵੇਰੇ 10 ਵਜੇ ਤੋਂ ਸ਼ੁਰੂ ਹੋ ਗਈ ਹੈ। ਸਦਨ ਵਿੱਚ ਅੱਜ ਗੈਰ-ਸਰਕਾਰੀ ਕੰਮਕਾਜ ਹੋਵੇਗਾ ਜਦਕਿ ਪੰਜਾਬ ਦਾ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਸਦਨ ਦੀ ਕਾਰਵਾਈ ਦੌਰਾਨ ਕੈਂਸਰ ਦੇ ਮਰੀਜ਼ਾਂ (cancer patients) ਦਾ ਮੁੱਦਾ ਵੀ ਵਿਚਾਰਿਆ ਗਿਆ।

ਇਸ ਦੌਰਾਨ ਸਦਨ ਨੂੰ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਸਰਕਾਰੀ ਟਰਾਂਸਪੋਰਟਾਂ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਕੋਈ ਟਿਕਟ ਨਹੀਂ ਲੱਗਦੀ। ਇਸਦੇ ਨਾਲ ਹੀ ਮਰੀਜ਼ਾਂ ਦੇ ਨਾਲ ਆਉਣ ਵਾਲੇ ਲੋਕਾਂ ਲਈ ਮੁਫਤ ਟਿਕਟਾਂ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਔਰਤ ਨੂੰ ਮਰੀਜ਼ ਨਾਲ ਜਾਣਾ ਪੈਂਦਾ ਹੈ ਤਾਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਟਿਕਟਾਂ ਪਹਿਲਾਂ ਹੀ ਮੁਫ਼ਤ ਹਨ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਮੁੱਦੇ ’ਤੇ ਗੌਰ ਕਰਦੀ ਹੈ ਤਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਇਹ ਮਾਮਲਾ ਸਿਹਤ ਮੰਤਰਾਲੇ ਨਾਲ ਸਬੰਧਤ ਹੈ।