Site icon TheUnmute.com

ਤਾਜ਼ਾ ਖ਼ਬਰ : ਪੰਜਾਬ ਵਿਧਾਨ ਸਭਾ ਅੰਦਰ ਚੁੱਕਿਆ ਗਿਆ B. S. F. ਦੇ ਘੇਰੇ ਦਾ ਮੁੱਦਾ

ਪੰਜਾਬ ਵਿਧਾਨ ਸਭਾ

ਚੰਡੀਗੜ੍ਹ, 11 ਨਵੰਬਰ 2021 : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਦਾ ਅੱਜ ਦੂਜਾ ਦਿਨ ਹੈ, ਜਿਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਜਿਸ ਦੌਰਾਨ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀ. ਐੱਸ. ਐੱਫ. ਮੁੱਦੇ ਨੂੰ ਲੈ ਕੇ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫ਼ੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੇ ਲੋਕਾਂ ਦੇ ਖ਼ਿਲਾਫ਼ ਹੈ |

ਰੰਧਾਵਾਂ ਨੇ ਕਿਹਾ ਕਿ ਪੰਜਾਬ ‘ਚ ਸੁਰੱਖਿਆ ਦੇ ਪੂਰੇ ਪ੍ਰਬੰਧ ਹਨ, ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇੰਨਾ ਵੱਡਾ ਫ਼ੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ | ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਨਿਖ਼ੇਧੀ ਕੀਤੀ ਹੈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਮਿਤੀ 11-10-2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲੈਣ |

ਇਸ ਲਈ ਪੰਜਾਬ ਵਿਧਾਨ ਸਭਾ ਨੇ ਸਰਬ ਸੰਮਤੀ ਨਾਲ ਇਸ ਸਬੰਧੀ ਕੇਂਦਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ।।ਇਸ ਦੌਰਾਨ ਸਦਨ ਅੰਦਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਆਮ ਆਦਮੀ ਪਾਰਟੀ ਵੱਲੋਂ ਸਦਨ ਅੰਦਰ ਡੀ. ਏ. ਪੀ. ਖ਼ਾਦ ਦੀ ਕਿੱਲਤ ਦਾ ਮੁੱਦਾ ਚੁੱਕਿਆ ਗਿਆ ਹੈ। ਆਪ ਆਗੂ ਡੀ. ਏ. ਪੀ. ਖ਼ਾਦ ਦੀਆਂ ਖ਼ਾਲੀ ਬੋਰੀਆਂ ਲੈ ਕੇ ਸਦਨ ਅੰਦਰ ਪੁੱਜ ਗਏ । ਇਸ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਸਦਨ ‘ਚੋਂ ਵਾਕਆਊਟ ਕੀਤਾ ਗਿਆ।

Exit mobile version