ਸੰਗਰੂਰ , 01 ਸਤੰਬਰ 2023: ਪੰਜਾਬ ਦੇ ਵਿੱਚ ਪਟਵਾਰੀਆਂ ਦੀ ਕਲਮ ਛੋੜ ਹੜਤਾਲ ਨੂੰ ਲੈ ਕੇ ਮਸਲਾ ਭਖਿਆ ਹੋਇਆ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਵੀ ਹੜਤਾਲੀਆਂ ਨੂੰ ਚਿਤਾਵਨੀ ਦਿੱਤੀ ਗਈ | ਅੱਜ ਜ਼ਿਲਾ ਸੰਗਰੂਰ ਦੇ ਵਿੱਚ ਕਲਮ ਛੋੜ ਹੜਤਾਲ ਨਹੀਂ ਕੀਤੀ ਗਈ, ਪਰ ਉਨ੍ਹਾਂ ਨੂੰ ਜੋ ਵਾਧੂ ਕੰਮ ਦਿੱਤਾ ਜਾਂਦਾ ਹੈ ਉਹ ਕੰਮ ਉਹਨਾਂ ਨੇ ਬੰਦ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਹਨਾਂ ਦੀ ਸੁਣਵਾਈ ਨਹੀਂ ਹੋਵੇਗੀ, ਉਹ ਕੋਈ ਵੀ ਵਾਧੂ ਕੰਮ ਨਹੀਂ ਕਰਨਗੇ।
ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਸ ਤਰਾਂ ਉਨ੍ਹਾਂ ਨੂੰ ਵਾਧੂ ਕੰਮ ਦਿੱਤਾ ਜਾਂਦਾ ਹੈ, ਉਹ ਕੰਮ ਨਹੀਂ ਕਰ ਰਹੇ। ਪਰ ਆਮ ਦਿਨਾਂ ਦੀ ਤਰ੍ਹਾਂ ਬਾਕੀ ਕੰਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦੀ ਮੰਗਾਂ ਨੂੰ ਪੰਜਾਬ ਸਰਕਾਰ ਪੂਰਾ ਕਰੇ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ‘ਤੇ ਝੂਠੇ ਇਲਜ਼ਾਮ ਲਗਾ ਕੇ ਪਰਚੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਰੰਗੇ ਹੱਥੀ ਫੜਿਆ ਜਾਂਦਾ ਹੈ ਤਾਂ ਅਸੀਂ ਵੀ ਉਸ ਨੂੰ ਮੁਆਫ਼ ਨਹੀਂ ਕਰਦੇ ਪਰ ਜੇਕਰ ਸਰਕਾਰ ਕੋਲ ਕੋਈ ਸਬੂਤ ਨਹੀਂ ਹੈ ਤਾਂ ਉਨ੍ਹਾਂ ‘ਤੇ ਜ਼ੁਲਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅੱਗੇ ਅਪੀਲ ਕਰਦੇ ਹਨ ਕਿ ਉਨ੍ਹਾਂ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਰੋਕਿਆ ਜਾਵੇ।