Sri Akal Takht Sahib

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਜਾਰੀ

ਚੰਡੀਗੜ੍ਹ, 27 ਮਾਰਚ 2023: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਦੀਆਂ ਕਥਿਤ ਪ੍ਰਚਾਰਕ ਗਤੀਵਿਧੀਆਂ ਅਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀ ਤੋਂ ਬਾਅਦ ਮੌਜੂਦਾ ਪੰਜਾਬ ਦੇ ਹਾਲਾਤਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ।

ਇਸ ਵਿਸ਼ੇਸ਼ ਇਕੱਤਰਤਾ ਵਿੱਚ ਵੀ ਵੱਖ-ਵੱਖ ਸੰਪਰਦਾਵਾਂ ਵੱਖ-ਵੱਖ ਸਿੱਖ ਜਥੇਬੰਦੀਆਂ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ, ਜਿਸਦੇ ਚੱਲਦੇ ਜਥੇਬੰਦੀਆਂ ਦੇ ਆਗੂ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤੇ ਪਹੁੰਚਣਾ ਸ਼ੁਰੂ ਹੋ ਗਏ ਹਨ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2024 ਦੀਆਂ ਚੋਣਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ |

ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਵੱਲੋਂ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ | ਇਸ ਦੀ ਇਸ ਸਮੇਂ ਜ਼ਰੂਰਤ ਵੀ ਸੀ ਤੇ ਅਸੀਂ ਸਮਝਦੇ ਹਾਂ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੌਮ ਨੂੰ ਇਕ ਵਧੀਆ ਸੰਦੇਸ਼ ਵੀ ਦੇਣ ਜਾ ਰਹੇ ਹਨ |

Scroll to Top