Karnataka

ਕਰਨਾਟਕ ਸਰਕਾਰ ਨੇ ਸਰਕਾਰੀ ਦਫ਼ਤਰਾਂ ‘ਚ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ‘ਤੇ ਲੱਗੀ ਪਾਬੰਦੀ ਦੇ ਹੁਕਮ ਲਏ ਵਾਪਸ

ਚੰਡੀਗੜ੍ਹ 16 ਜੁਲਾਈ 2022: ਕਰਨਾਟਕ (Karnataka) ਦੇ ਮੁੱਖ ਮੰਤਰੀ ਬਸਵਰਾਜ ਬੋਮਈ ਦੇ ਹੁਕਮਾਂ ਤੋਂ ਬਾਅਦ ਸਰਕਾਰੀ ਦਫ਼ਤਰਾਂ ਵਿਚ ਆਮ ਲੋਕਾਂ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ‘ਤੇ ਲੱਗੀ ਪਾਬੰਦੀ ਦੇ ਹੁਕਮ ਨੂੰ ਵਾਪਸ ਲੈ ਲਏ ਹਨ | ਕਰਨਾਟਕ ਸਰਕਾਰ ਵਲੋਂ ਇਹ ਹੁਕਮ ਬੀਤੇ ਸ਼ੁੱਕਰਵਾਰ ਨੂੰ ਜਾਰੀ ਕੀਤੇ ਸਨ | ਇਸਦੇ ਨਾਲ ਹੀ ਇਸ ਪਾਬੰਦੀ ਦੀ ਆਲੋਚਨਾ ਸ਼ੁਰੂ ਹੋ ਗਈ ਸੀ |

ਤੁਹਾਨੂੰ ਦੱਸ ਦੇਈਏ ਕਿ ਕਰਨਾਟਕ ਸਰਕਾਰ ਕਰਮਚਾਰੀ ਸੰਘ ਵੱਲੋਂ ਇਸ ਸਬੰਧੀ ਮੰਗ ਪੱਤਰ ਦੇਣ ਤੋਂ ਬਾਅਦ ਸਰਕਾਰ ਨੇ ਪਾਬੰਦੀ ਲਗਾਉਣ ਹੁਕਮ ਜਾਰੀ ਕੀਤਾ ਸੀ। ਮੁੱਖ ਮੰਤਰੀ ਨੇ ਫੈਸਲੇ ਦੀ ਸਮੀਖਿਆ ਕਰਨ ਤੋਂ ਬਾਅਦ ਇਸ ਨੂੰ ਤੁਰੰਤ ਪ੍ਰਭਾਵ ਤੋਂ ਵਾਪਸ ਲੈਣ ਦੇ ਹੁਕਮ ਦੇਣ ਦਾ ਫ਼ੈਸਲਾ ਕੀਤਾ।

Scroll to Top