Site icon TheUnmute.com

ਕੇਰਲ ਦੀ ਅਦਾਲਤ ਨੇ ਨਾਬਾਲਗ ਨਾਲ ਬਲਾਤਕਾਰ ਮਾਮਲੇ ‘ਚ ਦੋਸ਼ੀ ਨੂੰ 80 ਸਾਲ ਦੀ ਸਜ਼ਾ ਸੁਣਾਈ

Kerala court

ਚੰਡੀਗੜ੍ਹ, 05 ਅਕਤੂਬਰ 2023: ਕੇਰਲ ਦੀ ਇੱਕ ਅਦਾਲਤ (Kerala court) ਨੇ ਇੱਕ ਨਾਬਾਲਗ ਨਾਲ ਬਲਾਤਕਾਰ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦੇ ਮਾਮਲੇ ਵਿੱਚ ਦੋਸ਼ੀ ਨੂੰ 80 ਸਾਲ ਦੀ ਸਜ਼ਾ ਸੁਣਾਈ ਹੈ। ਦੋਸ਼ੀ ਵਿਅਕਤੀ ‘ਤੇ ਆਪਣੀ ਪਤਨੀ ਦੇ ਨਾਬਾਲਗ ਚਚੇਰੀ ਭੈਣ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ, ਜਿਸ ਕਾਰਨ ਉਹ ਗਰਭਵਤੀ ਹੋ ਗਈ। ਇਹ ਘਟਨਾ ਕੇਰਲ ਦੇ ਇਡੁੱਕੀ ਜ਼ਿਲ੍ਹੇ ਦੀ ਹੈ। ਵਿਸ਼ੇਸ਼ ਸਰਕਾਰੀ ਵਕੀਲ ਸ਼ਿਜੋ ਮੋਨ ਜੋਸੇਫ ਨੇ ਕਿਹਾ ਕਿ ਦੋਸ਼ੀ ਨੂੰ ਸਿਰਫ 20 ਸਾਲ ਦੀ ਜੇਲ ਕੱਟਣੀ ਪਵੇਗੀ ਕਿਉਂਕਿ ਸਜ਼ਾਵਾਂ ਨਾਲ-ਨਾਲ ਚੱਲਣਗੀਆਂ।

ਪੀੜਤ ਨੂੰ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਹੁਕਮ

ਇਡੁੱਕੀ ਫਾਸਟ ਟ੍ਰੈਕ ਕੋਰਟ (Kerala court) ਦੇ ਜੱਜ ਟੀਜੀ ਵਰਗੀਸ ਨੇ ਦੋਸ਼ੀ ਨੂੰ ਵੱਖ-ਵੱਖ ਮਾਮਲਿਆਂ ‘ਤੇ ਦੋਸ਼ੀ ਪਾਇਆ ਅਤੇ ਉਸ ਨੂੰ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕੁੱਲ 80 ਸਾਲ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਦੋਸ਼ੀ ‘ਤੇ 40 ਹਜ਼ਾਰ ਰੁਪਏ ਦਾ ਜ਼ੁਰਮਾਨਾਂ ਵੀ ਲਗਾਇਆ ਹੈ।

ਅਦਾਲਤ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੀੜਤਾ ਨੂੰ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਹੁਕਮ ਵੀ ਦਿੱਤੇ ਹਨ। ਵਿਸ਼ੇਸ਼ ਸਰਕਾਰੀ ਵਕੀਲ ਨੇ ਕਿਹਾ ਕਿ ਦੋਸ਼ੀ ਨੇ ਨਾਬਾਲਗ ਨਾਲ ਉਸ ਸਮੇਂ ਬਲਾਤਕਾਰ ਕੀਤਾ ਜਦੋਂ ਉਸ ਦੀ ਪਤਨੀ ਘਰ ਨਹੀਂ ਸੀ। ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਨਾਬਾਲਗ ਬਲਾਤਕਾਰ ਤੋਂ ਬਾਅਦ ਗਰਭਵਤੀ ਹੋ ਗਈ ਅਤੇ ਉਸ ਨੇ ਬੱਚੇ ਨੂੰ ਜਨਮ ਦਿੱਤਾ। ਸਰਕਾਰੀ ਵਕੀਲ ਨੇ ਦੱਸਿਆ ਕਿ ਇਸ ਕੇਸ ਵਿੱਚ ਸਰਕਾਰੀ ਵਕੀਲ ਨੇ ਅਦਾਲਤ ਵਿੱਚ 23 ਗਵਾਹ, 27 ਦਸਤਾਵੇਜ਼ ਅਤੇ ਛੇ ਸਬੂਤ ਪੇਸ਼ ਕੀਤੇ।

Exit mobile version