Site icon TheUnmute.com

ਕਿਸਾਨ ਮਜਦੂਰ ਜਥੇਬੰਦੀ ਵੱਲੋ ਅੰਮ੍ਰਿਤਸਰ ਵਿਖੇ ਇੰਦਰਬੀਰ ਸਿੰਘ ਨਿੱਜਰ ਦੇ ਘਰ ਦਾ ਘਿਰਾਓ

Inderbir Singh Nijjar

ਅੰਮ੍ਰਿਤਸਰ 12 ਸਤੰਬਰ 2022: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ ‘ਆਪ’ ਸਰਕਾਰ ਦੇ ਮੰਤਰੀਆਂ ਦੇ ਘਰਾਂ ਦੇ ਪੰਜਾਬ ਪੱਧਰੀ ਐਲਾਨ ਦੇ ਚੱਲਦਿਆਂ ਅੰਮ੍ਰਿਤਸਰ ਵਿਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ (Inderbir Singh Nijjar) ਦੇ ਘਰ ਦਾ ਘਿਰਾਓ ਕੀਤਾ ਗਿਆ ਹੈ |

ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਮੰਗਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਮਸਲੇ ਹੱਲ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸੰਸਾਰ ਬੈਂਕ ਵੱਲੋਂ ਨਹਿਰੀ ਪਾਣੀ ‘ਤੇ ਲਾਏ ਜਾ ਰਹੇ ਪ੍ਰੋਜੈਕਟ ਰੱਦ ਕਰਵਾਉਣ, ਨਹਿਰੀ ਪਾਣੀ ਖੇਤੀ ਸੈਕਟਰ ਨੂੰ ਦਿੱਤਾ ਜਾਵੇ, ਕਾਰਪੋਰੇਟਾ ਵੱਲੋਂ ਪਾਣੀ ਦੀ ਦੁਰਵਰਤੋ ਕਰਕੇ ਉਸ ਨੂੰ ਦੂਸ਼ਿਤ ਕਰਕੇ ਧਰਤੀ ਹੇਠ ਪਾਉਣ ਅਤੇ ਦਰਿਆਵਾਂ ਵਿੱਚ ਸੁੱਟਣਾ ਤੋਂ ਰੋਕਣਾ ਅਤੇ ਉਨ੍ਹਾਂ ‘ਤੇ ਕਰਵਾਉਣ |

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਨੂੰ ਧਰਤੀ ਹੇਠ ਰੀਚਾਰਜ਼ ਕਰਨ ਲਈ ਪੋਲਿਸੀ ਬਣਾਉਣ, ਲੰਪੀ ਸਕਿਨ ਨਾਲ ਕਿਸਾਨਾਂ ਮਜਦੂਰਾਂ ਦੇ ਮਾਰੇ ਗਏ ਪਸ਼ੂ ਧਨ ਦਾ ਮੁਆਵਜ਼ਾ,ਐਮ ਐਸ ਪੀ ਗਰੰਟੀ ਕਨੂੰਨ ਬਣਾਉਣ, ਡਾ ਸਵਾਮੀਨਾਥਨ ਰਿਪੋਰਟ ਅਨੁਸਾਰ ਲਾਗਤ ਖਰਚੇ ਤੇ 50% ਮੁਨਾਫ਼ਾ ਜੋੜ ਕੇ ਦਿੱਤਾ ਜਾਵੇ, ਮਜਦੂਰਾਂ ਨੂੰ ਮਨਰੇਗਾ ਵਰਗੀਆਂ ਸਕੀਮਾਂ ਤਹਿਤ 365 ਦਿਨ ਰੁਜ਼ਗਾਰ ਦੇਣ, ਮਜਦੂਰਾਂ ਤੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ |

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੁਦਰਤੀ ਮਾਰ ਨਾਲ ਨੁਕਸਾਨੀਆਂ ਫਸਲਾਂ ਦੇ ਮੁਆਵਜੇ ਦੇਣ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰ ਘੇਰੇ ਜਾਣਗੇ | ਇਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਪੰਜਾਬ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ | ਇਸ ਤੋਂ ਬਾਅਦ ਜਥੇਬੰਦੀ ਦੀ ਮੀਟਿੰਗ ਤੋਂ ਬਾਅਦ ਅੱਗੇ ਦਾ ਫ਼ੈਸਲਾ ਕੀਤਾ ਜਾਵੇਗਾ |

 

Exit mobile version