Site icon TheUnmute.com

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਟਰਸਾਈਕਲ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

central government

ਤਰਨ ਤਾਰਨ, 17 ਫਰਵਰੀ 2024: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡਾਂ ਵਿੱਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਟਰਸਾਈਕਲ ਰੋਸ ਮਾਰਚ ਕਰਕੇ ਕੇਂਦਰ ਸਰਕਾਰ (central government) ਦਾ ਪੁਤਲਾ ਫੂਕਿਆ ਹੈ | ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਵਲਟੋਹਾ ਦੇ ਪ੍ਰਧਾਨ ਮੇਹਰ ਸਿੰਘ ਤਲਵੰਡੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਬੈਠੇ ਕਿਸਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਕਾਰਨ ਸਾਡੇ 500 ਦੇ ਕਰੀਬ ਕਿਸਾਨ ਜ਼ਖਮੀ ਹੋਏ ਹਨ |

ਇਸ ਕਿਸਾਨ ਅੰਦੋਲਨ ‘ਚ ਇੱਕ ਕਿਸਾਨ ਸ਼ਹੀਦ ਹੋਇਆ ਹੈ, ਜਿਸ ਦੇ ਰੋਸ ਵਿੱਚ ਅੱਜ ਉਹਨਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਝੂਠੀ ਹਮਦਰਦੀ ਦੇ ਰਹੀ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਪਰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਬਜਾਏ ਦਿੱਲੀ ਨੂੰ ਜਾਣ ਵਾਲੇ ਸਾਰੇ ਰਸਤੇ ਸੀਲ ਕੀਤੇ ਜਾ ਰਹੇ ਹਨ |

ਕਿਸਾਨਾਂ ਉੱਪਰ ਕਾਰਵਾਈ ਜੋ ਕੇਂਦਰ ਸਰਕਾਰ (central government) ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਮੰਸ਼ਾ ਜਾਹਰ ਕਰਦੀਆਂ ਹਨ | ਉਹਨਾਂ ਕਿਹਾ ਕਿ ਕੇਂਦਰ ਸਰਕਾਰ ਛੇਤੀ ਤੋਂ ਛੇਤੀ ਕਿਸਾਨਾਂ ਦੀਆਂ ਜੋ ਹੱਕੀ ਮੰਗਾਂ ਹਨ ਉਹਨਾਂ ਨੂੰ ਪੂਰਾ ਕਰੇ ਨਹੀਂ ਤਾਂ ਕਿਸਾਨਾਂ ਨੂੰ ਦਿੱਲੀ ਜਾਣ ਦਾ ਰਾਹ ਦੇਵੇ ਅਤੇ ਉੱਥੇ ਕਿਸਾਨਾਂ ਨੂੰ ਆਪਣਾ ਰੋਸ ਪ੍ਰਦਰਸ਼ਨ ਕਰਨ ਲਈ ਜਗ੍ਹਾ ਮੁਹੱਈਆ ਕਰਵਾਵੇ ਜੇ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ ਅਤੇ ਦਿੱਲੀ ਵੱਲ ਰਸਤਿਆਂ ਉੱਪਰ ਲੱਗੇ ਬੈਰੀਗੇਟ ਕਿਸਾਨ ਖੁਦ ਹੀ ਤੋੜ ਦੇਣਗੇ |

Exit mobile version