ਚੰਡੀਗੜ੍ਹ, 12 ਜੂਨ 2024: ਨੈਸ਼ਨਲ ਹਾਈਵੇਅ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ (Ladhowal Toll Plaza) ਦੇ ਵਧੇ ਰੇਟਾਂ ਦੇ ਵਿਰੋਧ ‘ਚ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਨਾ ਘਟਾਏ ਗਏ ਤਾਂ ਕਿਸਾਨ ਯੂਨੀਅਨ ਐਤਵਾਰ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਫਰੀ ਕਰ ਦੇਵੇਗੀ।
ਉਨ੍ਹਾਂ ਦੱਸਿਆ ਕਿ ਦਿੱਲੀ ਜਾਣ ਵਾਲੇ ਵਾਹਨਾਂ ਨੂੰ ਟੋਲ ਪਾਸ ਦੇਣਾ ਪੈਂਦਾ ਹੈ ਜੋ ਕਿ ਲਾਡੋਵਾਲ ਟੋਲ ਪਲਾਜ਼ਾ (Ladhowal Toll Plaza) ‘ਤੇ 150 ਰੁਪਏ ਤੋਂ ਵਧ ਕੇ 340 ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਟੋਲ ਰੇਟ ਨਾ ਘਟਾਏ ਗਏ ਤਾਂ ਕਿਸਾਨ ਜਥੇਬੰਦੀਆਂ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੀਆਂ ਅਤੇ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਮੁਕਤ ਕਰਵਾਉਣਗੀਆਂ।