ਚੰਡੀਗੜ੍ਹ 27 ਦਸੰਬਰ 2022: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਤੱਕ ਕਈ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਚੁੱਕਾ ਹੈ। ਹਾਲਾਂਕਿ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਮਕਾਨ ਮਾਲਕ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ ਟਾਲ ਕੇ ਕਿਰਾਏਦਾਰਾਂ ਤੋਂ ਬਿਜਲੀ ਦੇ ਬਿੱਲ ਵਸੂਲ ਰਹੇ ਹਨ। ਪਰ ਹੁਣ ਮਾਨ ਸਰਕਾਰ ਨੇ ਅਜਿਹੇ ਲੋਕਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਜੇਕਰ ਕੋਈ ਮਕਾਨ ਮਾਲਕ ਕਿਰਾਏਦਾਰਾਂ ਤੋਂ ਬਿਜਲੀ ਦਾ ਬਿੱਲ ਵਸੂਲਦਾ ਪਾਇਆ ਗਿਆ ਤਾਂ ਉਸ ਨੂੰ ਪੂਰਾ ਬਿੱਲ ਦਾ ਭੁਗਤਾਨ ਕਰਨਾ ਪਵੇਗਾ।
ਦਰਅਸਲ, ਹਾਲ ਹੀ ਵਿੱਚ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਮਕਾਨ ਮਾਲਕ ਬਿਜਲੀ ਦਾ ਬਿੱਲ ਜ਼ੀਰੋ ਹੋਣ ਦੇ ਬਾਵਜੂਦ ਕਿਰਾਏਦਾਰਾਂ ਤੋਂ ਵਸੂਲੀ ਕਰ ਰਹੇ ਹਨ। ਹਾਲਾਂਕਿ, ਨਿਯਮਾਂ ਅਨੁਸਾਰ, ਕਿਰਾਏਦਾਰ ਮਕਾਨ ਮਾਲਕ ਦੀ ਤਰ੍ਹਾਂ ਹੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ। ਅਜਿਹੇ ‘ਚ ਹੁਣ ਸਰਕਾਰ ਨੇ ਸਖਤੀ ਕਰ ਦਿੱਤੀ ਹੈ |