ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਲਈ ਵੋਟਾਂ ਬਣਵਾਉਣ ਦਾ ਆਖਰੀ ਤਾਰੀਖ਼ 31 ਜੁਲਾਈ

ਮੋਗਾ, 30 ਜੁਲਾਈ 2024: ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਬੋਰਡ ਦੀਆਂ ਚੋਣਾਂ ਦੇ ਲਈ ਮੋਗਾ ਜ਼ਿਲ੍ਹੇ ‘ਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕਾਰਜ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਤਾਰੀਖ਼ 31 ਜੁਲਾਈ 2024 ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਸੰਬੰਧੀ ਕੇਸਾਧਾਰੀ ਵਿਅਕਤੀ 31 ਜੁਲਾਈ 2024 ਤੱਕ ਫਾਰਮ ਨੰਬਰ-1 ਭਰ ਸਕਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ‘ਚ ਜਮ੍ਹਾਂ ਕਰਵਾਉਣ। ਇਸ ਸੰਬੰਧੀ ਹੋਰ ਜਾਣਕਾਰੀ ਲਈ ਤਹਿਸੀਲਦਾਰ ਅਤੇ SDM ਦਫ਼ਤਰਾਂ ਨਾਲ ਵੀ ਸੰਪਰਕ ਕਰ ਸਕਦੇ ਹਨ |

ਇਸ ਫਾਰਮ ਲਈ ਯੋਗ ਵੋਟਰ ਦੀ ਉਮਰ ਘੱਟੋ-ਘੱਟ 21 ਸੈੱਲ ਹੋਣੀ ਚਾਹੀਦੀ ਹੈ | ਵੋਟਰ ਇੱਕ ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਸਬੂਤ ਵਜੋਂ ਲਗਾ ਸਕਦਾ ਹੈ | ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

Scroll to Top