Parkash Singh Badal

ਪਿੰਡ ਬਾਦਲ ਵਿਖੇ 4 ਮਈ ਨੂੰ ਹੋਵੇਗੀ ਮਰਹੂਮ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ

ਚੰਡੀਗੜ੍ਹ, 28 ਅਪ੍ਰੈਲ 2023: ਭਾਰਤੀ ਸਿਆਸਤ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਅੰਗੀਠਾ ਸੰਭਾਲਣ ਦੀ ਰਸਮ ਅੱਜ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵੱਲੋਂ ਅਦਾ ਕੀਤੀ ਗਈ। ਇਸ ਭਾਵੁਕ ਮੌਕੇ ਮੁਖੀ ਦਮਦਮੀ ਟਕਸਾਲ ਸੰਤ ਬਾਬਾ ਹਰਨਾਮ ਸਿੰਘ ਖਾਲਸਾ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਅਤੇ ਸੰਤ ਰਣਜੀਤ ਸਿੰਘ ਜੀ ਸੇਵਾ ਪੰਥੀ, ਕਈ ਰਿਸ਼ਤੇਦਾਰ, ਪਾਰਟੀ ਦੇ ਆਗੂ ਅਤੇ ਵਰਕਰ ਸਾਹਿਬਾਨ ਵੀ ਅੰਗੀਠਾ ਸੰਭਾਲ ਰਸਮਾਂ ‘ਚ ਸ਼ਾਮਲ ਹੋਏ। ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ ਪਿੰਡ ਬਾਦਲ ਵਿਖੇ ਹੋਵੇਗਾ। ਪਰਿਵਾਰ ਵੱਲੋਂ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ।

Scroll to Top