July 2, 2024 10:19 pm
Morinda

ਮੋਰਿੰਡਾ ਬੇਅਦਬੀ ਦੇ ਦੋਸ਼ੀ ‘ਤੇ ਇੱਕ ਵਕੀਲ ਨੇ ਤਾਣੀ ਪਿਸਤੌਲ, ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਕੀਤਾ ਕਾਬੂ

ਚੰਡੀਗੜ੍ਹ, 27 ਅਪ੍ਰੈਲ 2023: ਮੋਰਿੰਡਾ (Morinda) ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ‘ਚ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਨੂੰ ਅੱਜ ਪੁਲਿਸ ਵਲੋਂ 2 ਦਿਨ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਉਸ ‘ਤੇ ਇੱਕ ਵਕੀਲ ਨੇ ਹਮਲਾ ਕਰਨਾ ਦੀ ਕੋਸ਼ਿਸ਼ ਕੀਤੀ | ਦੱਸਿਆ ਜਾ ਰਿਹਾ ਹੈ ਕਿ ਵਕੀਲ ਨੇ ਬੇਅਦਬੀ ਦੇ ਦੋਸ਼ੀ ‘ਤੇ ਪਿਸਤੌਲ ਤਾਣ ਦਿੱਤੀ, ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਵੱਲੋਂ ਫੁਰਤੀ ਦਿਖਾਉਂਦੇ ਹੋਏ ਵਕੀਲ ਨੂੰ ਕਾਬੂ ਕਰ ਲਿਆ | ਜਿਸ ਵਕੀਲ ਵੱਲੋਂ ਬੇਅਦਬੀ ਦੇ ਦੋਸ਼ੀ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਉਹ ਸਿਵਲ ਕੱਪੜਿਆਂ ‘ਚ ਸੀ ਅਤੇ ਉਕਤ ਵਕੀਲ ਮੋਰਿੰਡਾ ਦਾ ਰਹਿਣ ਵਾਲਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।