Sukhbir Badal

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸੁਖਬੀਰ ਬਾਦਲ ਦੀ ਕੋਠੀ ਦੇ ਬਾਹਰ ਕੀਤੀ ਨਾਅਰੇਬਾਜ਼ੀ

ਬਾਦਲ 28 ਮਈ 2023: ਪਿੰਡ ਬਾਦਲ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਉਲੀਕੇ ਪ੍ਰੋਗਰਾਮ ਤਹਿਤ ਮੈਂਬਰ ਪਾਰਲੀਮੈਂਟਾਂ ਨੂੰ ਕਿਸਾਨੀ ਮੰਗਾਂ ਦੇ ਹੱਕ ‘ਚ ਅਵਾਜ ਉਠਾਉਣ ਲਈ ਅਤੇ ਪਹਿਲਵਾਨ ਕੁੜੀਆਂ ਦੇ ਹੱਕ ਵਿੱਚ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਅਤੇ ਫਿਰੋਜਪੁਰ ਲੋਕ ਸਭਾ ਹਲਕਿਆਂ ਦੇ ਲੋਕ ਸਭਾ ਮੈਂਬਰਾਂ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਮੰਗ ਪੱਤਰ ਦੇਣ ਗਈਆਂ ਕਿਸਾਨ ਜਥੇਬੰਦੀਆਂ ਗਈਆਂ |

ਜਦੋਂ ਦੋਵੇਂ ਲੋਕ ਸਭਾ ਮੈਂਬਰ ਕਿਸਾਨਾਂ ਦੇ ਮੱਥੇ ਨਾ ਲੱਗੇ ਤਾਂ ਕਿਸਾਨਾਂ ਨੇ ਗੁੱਸੇ ਵਿਚ ਆ ਕੇ ਸੁਖਬੀਰ ਬਾਦਲ ਦੀ ਕੋਠੀ ਪਿੰਡ ਬਾਦਲ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਨੇ ਮੰਗ ਪੱਤਰਾਂ ਦੀਆਂ ਕਾਪੀਆ ਸਾੜ ਕੇ ਰੱਜਕੇ ਭੜਾਸ ਕੱਢੀ। ਦੋਵਾਂ ਦੇ ਹਲਕਿਆਂ ਵਿਚ ਆਉਣ ਅਤੇ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ।

Scroll to Top