Nabha jail break

ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਮੁਲਜ਼ਮ ਨੂੰ ਅੱਜ ਲਿਆਂਦਾ ਜਾਵੇਗਾ ਭਾਰਤ, ਹਾਂਗਕਾਂਗ ਤੋਂ ਹਵਾਲਗੀ ਦੀ ਮਿਲੀ ਮਨਜ਼ੂਰੀ

ਚੰਡੀਗੜ੍ਹ, 22 ਅਗਸਤ 2024: ਨਾਭਾ ਜੇਲ੍ਹ ਬ੍ਰੇਕ (Nabha jail break) ਕਾਂਡ ਦੇ ਮੁੱਖ ਮੁਲਜ਼ਮ ਰਮਨਜੀਤ ਸਿੰਘ ਰੋਮੀ ਨੂੰ ਅੱਜ ਸ਼ਾਮ ਭਾਰਤ ਲਿਆਂਦਾ ਜਾਵੇਗਾ। ਹਾਂਗਕਾਂਗ ਤੋਂ ਰੋਮੀ ਦੀ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਉਸ ਨੂੰ ਦਿੱਲੀ ਲੈ ਕੇ ਆਉਣਗੀਆਂ | ਇਸ ਦੌਰਾਨ ਪੰਜਾਬ ਪੁਲਿਸ ਦੀਆਂ ਟੀਮਾਂ ਦਿੱਲੀ ਪਹੁੰਚ ਗਈਆਂ ਹਨ।

ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਨ ਨੇ ਮੁਲਜ਼ਮ ਰੋਮੀ ਨੂੰ ਭਾਰਤ ਲਿਆਉਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ ਰੋਮੀ ਖ਼ਿਲਾਫ ਪੰਜਾਬ ਚ ਤਿੰਨ ਕੇਸ ਦਰਜ ਹਨ।

ਮਿਲੀ ਜਾਣਕਾਰੀ ਮੁਤਾਬਕ ਨਾਭਾ ਜੇਲ ਬ੍ਰੇਕ (Nabha jail break) ਕਾਂਡ ਦੇ ਮੁੱਖ ਮੁਲਜ਼ਮ ਰਮਨਜੀਤ ਸਿੰਘ ਰੋਮੀ ਨੂੰ 2016 ‘ਚ ਹਾਂਗਕਾਂਗ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ। ਨਾਲ ਹੀ ਉਸ ਦੀ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਬਦਮਾਸ਼ ਰੋਮੀ ਨੂੰ ਦੇ ਭਾਰਤ ਪਹੁੰਚਣ ਤੋਂ ਬਾਅਦ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਸ ਦੇ ਨਾਲ ਇਸ ਜੁਰਮ ‘ਚ ਹੋਰ ਕਿੰਨੇ ਲੋਕ ਸ਼ਾਮਲ ਸਨ ?

ਇਸ ਤੋਂ ਪਹਿਲਾਂ ਬਦਮਾਸ਼ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਸਾਲ 2016-17 ਵਿੱਚ ਜਲੰਧਰ ਅਤੇ ਲੁਧਿਆਣਾ ‘ਚ ਹੋਏ ਕ.ਤ.ਲਾਂ ‘ਚ ਵੀ ਰੋਮੀ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਪੁਲਿਸ ਮੁਤਬਕ ਗੁਰਪ੍ਰੀਤ ਨਵੰਬਰ 2016 ‘ਚ ਨਾਭਾ ਜੇਲ੍ਹ ‘ਚੋਂ ਫਰਾਰ ਹੋਏ ਛੇ ਵਿਅਕਤੀਆਂ ‘ਚ ਸ਼ਾਮਲ ਸੀ ਅਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ।ਪੁਲਿਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ਹ ਤੋਂ ਫਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਇਨ੍ਹਾਂ ‘ਚ ਇੱਕ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਸ ਨੇ ਕੁਝ ਘੰਟਿਆਂ ਬਾਅਦ ਗ੍ਰਿਫਤਾਰ ਕਰ ਲਿਆ ਸੀ | ਇਸਦੇ ਨਾਲ ਹੀ ਵਿੱਕੀ ਗੌਂਡਰ ਨੂੰ ਪੁਲਿਸ ਨੇ ਮੁਕਾਬਲੇ ‘ਚ ਮਾਰ ਦਿੱਤਾ ਸੀ।

Scroll to Top