TheUnmute.com

ਦਿੱਲੀ ‘ਚ ਨਾਬਾਲਗ ਲੜਕੀ ਦਾ ਚਾਕੂ ਮਾਰ ਕੇ ਕਤਲ ਕਰਨ ਵਾਲਾ ਪੁਲਿਸ ਵਲੋਂ ਗ੍ਰਿਫਤਾਰ

ਚੰਡੀਗੜ੍ਹ, 29 ਮਈ 2023: ਦਿੱਲੀ (Delhi) ‘ਚ ਇੱਕ ਨਾਬਾਲਗ ਲੜਕੀ ਦਾ ਚਾਕੂ ਮਾਰ ਕੇ ਕਤਲ ਕਰਨ ਵਾਲੇ ਦੋਸ਼ੀ ਸਾਹਿਲ (20) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਸੋਮਵਾਰ ਦੁਪਹਿਰ 3 ਵਜੇ ਬੁਲੰਦਸ਼ਹਿਰ ਤੋਂ ਗ੍ਰਿਫਤਾਰ ਕੀਤਾ। ਸਾਹਿਲ ਨੇ ਐਤਵਾਰ ਸ਼ਾਮ ਸ਼ਾਹਬਾਦ ਡੇਅਰੀ ਇਲਾਕੇ ‘ਚ 16 ਸਾਲਾ ਸਾਕਸ਼ੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਪੁਲਿਸ ਜਾਂਚ ਵਿੱਚ ਮੁਲਜ਼ਮ ਦੀ ਪਛਾਣ ਸਾਹਿਲ ਪੁੱਤਰ ਸਰਫਰਾਜ ਵਜੋਂ ਹੋਈ ਹੈ।

ਸਾਹਿਲ ਨੇ ਸਾਕਸ਼ੀ ਨੂੰ 20 ਤੋਂ ਵੱਧ ਵਾਰ ਚਾਕੂ ਮਾਰਿਆ ਸੀ, ਉਸ ਦੇ ਸਿਰ ‘ਤੇ 6 ਵਾਰ ਪੱਥਰ ਵੀ ਮਾਰਿਆ ਸੀ। ਇਸ ਘਟਨਾ ਦੀ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਮੁਤਾਬਕ ਦੋਵੇਂ ਰਿਲੇਸ਼ਨਸ਼ਿਪ ‘ਚ ਸਨ ਪਰ ਸ਼ਨੀਵਾਰ ਨੂੰ ਦੋਵਾਂ ‘ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।

ਪੁਲਿਸ ਨੇ ਦੱਸਿਆ ਕਿ ਇਕ ਵਿਅਕਤੀ ਨੇ ਲੜਕੀ ਦੇ ਕਤਲ ਦੀ ਸੂਚਨਾ ਦਿੱਤੀ। ਪੁਲਿਸ ਟੀਮ ਨੂੰ ਸਾਕਸ਼ੀ ਦੀ ਲਾਸ਼ ਸੜਕ ‘ਤੇ ਮਿਲੀ। ਉਹ ਜੇਜੇ ਕਲੋਨੀ ਦੀ ਰਹਿਣ ਵਾਲੀ ਸੀ। ਐਤਵਾਰ ਸ਼ਾਮ ਨੂੰ ਜਦੋਂ ਉਹ ਜਨਮਦਿਨ ਪਾਰਟੀ ‘ਤੇ ਜਾ ਰਹੀ ਸੀ ਤਾਂ ਅਚਾਨਕ ਸਾਹਿਲ ਨੇ ਉਸ ਨੂੰ ਰੋਕ ਲਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਪਹਿਲਾਂ ਚਾਕੂ ਨਾਲ ਵਾਰ ਕੀਤਾ,ਇਸ ਤੋਂ ਬਾਅਦ ਪੱਥਰ ਨਾਲ ਹਮਲਾ ਕਰ ਦਿੱਤਾ । ਸੜਕ ‘ਤੇ ਡਿੱਗਣ ਤੋਂ ਬਾਅਦ ਉਹ ਲਗਾਤਾਰ ਲੱਤਾਂ ਮਾਰਦਾ ਰਿਹਾ।

पुलिस ने साहिल को दिल्ली से सटे यूपी के बुलंदशहर से गिरफ्तार किया है। बताया जा रहा है कि वह यहां अपने रिश्तेदारों के यहां छिपा था।

ਦਿੱਲੀ (Delhi) ਦੇ ਡਿਪਟੀ ਪੁਲਿਸ ਕਮਿਸ਼ਨਰ ਸੁਮਨ ਨਲਵਾ ਮੁਤਾਬਕ ਨਾਬਾਲਗ ਲੜਕੀ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਉਸ ਦੇ ਸਰੀਰ ‘ਤੇ ਕਈ ਸੱਟਾਂ ਦੇ ਨਿਸ਼ਾਨ ਸਨ।ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਐਮ ਕੇਜਰੀਵਾਲ ਨੇ ਸੀਸੀਟੀਵੀ ਫੁਟੇਜ ਨੂੰ ਟਵੀਟ ਕੀਤਾ ਅਤੇ ਲਿਖਿਆ – ਦਿੱਲੀ ਵਿੱਚ ਇੱਕ ਨਾਬਾਲਗ ਲੜਕੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਇਹ ਬਹੁਤ ਦੁਖਦਾਈ ਅਤੇ ਮੰਦਭਾਗਾ ਹੈ। ਅਪਰਾਧੀ ਨਿਡਰ ਹੋ ਗਏ ਹਨ, ਪੁਲਿਸ ਦਾ ਕੋਈ ਡਰ ਨਹੀਂ ਹੈ। LG ਸਾਹਿਬ, ਕਾਨੂੰਨ ਵਿਵਸਥਾ ਤੁਹਾਡੀ ਜ਼ਿੰਮੇਵਾਰੀ ਹੈ, ਕੁਝ ਕਰੋ। ਦਿੱਲੀ ਦੇ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।

ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਇੱਕ ਛੋਟਾ ਭਰਾ ਛੱਡ ਗਿਆ ਹੈ। ਉਸਦਾ ਪਿਤਾ ਮਿਸਤਰੀ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਮੇਰੀ ਬੇਟੀ ਪੜ੍ਹਾਈ ਕਰਕੇ ਵਕੀਲ ਬਣਨਾ ਚਾਹੁੰਦੀ ਸੀ। ਪਰ ਸਾਹਿਲ ਨੇ ਮੇਰੀ ਬੇਟੀ ਨੂੰ ਬੇਰਹਿਮੀ ਨਾਲ ਮਾਰ ਦਿੱਤਾ। ਉਸ ਨੂੰ ਜਲਦੀ ਤੋਂ ਜਲਦੀ ਫਾਂਸੀ ਦਿੱਤੀ ਜਾਵੇ।

Exit mobile version