ਚੰਡੀਗੜ੍ਹ , 5 ਜੁਲਾਈ 2023: ਮਣੀਪੁਰ (Manipur) ਸਰਕਾਰ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਨੂੰ ਹੋਰ ਵਧਾ ਦਿੱਤਾ ਹੈ। ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਮਣੀਪੁਰ ਵਿੱਚ ਅਗਲੇ ਪੰਜ ਦਿਨਾਂ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਰਹਿਣਗੀਆਂ। ਮਣੀਪੁਰ ਸਰਕਾਰ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ ਨੂੰ 10 ਜੁਲਾਈ ਤੱਕ ਵਧਾ ਦਿੱਤਾ ਹੈ।
ਜਿਕਰਯੋਗ ਹੈ ਕਿ 3 ਮਈ ਨੂੰ ਮਣੀਪੁਰ ਸਰਕਾਰ ਨੇ ਸਭ ਤੋਂ ਪਹਿਲਾਂ ਬ੍ਰਾਡਬੈਂਡ ਸਮੇਤ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਤੋਂ ਪਹਿਲਾਂ, ਮਣੀਪੁਰ ਹਾਈ ਕੋਰਟ ਨੇ ਸੂਬੇ ਦੀ ਬੀਰੇਨ ਸਿੰਘ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਹਿੰਸਾ ਪ੍ਰਭਾਵਿਤ ਸੂਬੇ ਵਿੱਚ ਅੰਸ਼ਕ ਤੌਰ ‘ਤੇ ਇੰਟਰਨੈਟ ਸੇਵਾ ਬਹਾਲ ਕਰਨ ਦਾ ਨਿਰਦੇਸ਼ ਦਿੱਤਾ ਸੀ।