Site icon TheUnmute.com

ਨੌਜਵਾਨਾਂ ਅਤੇ ਰੋਜ਼ਗਾਰ ਨੂੰ ਲੈ ਕੇ ਮਾਨ ਸਰਕਾਰ ਭਲਕੇ ਲੈ ਸਕਦੀ ਹੈ ਵੱਡਾ ਫ਼ੈਸਲਾ

ਨੌਜਵਾਨਾਂ ਅਤੇ ਰੋਜ਼ਗਾਰ

ਚੰਡੀਗ੍ਹੜ 04 ਅਪ੍ਰੈਲ 2022: ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੱਲ੍ਹ ਭਗਵੰਤ ਮਾਨ ਸਰਕਾਰ ਨੌਜਵਾਨਾਂ ਅਤੇ ਰੋਜ਼ਗਾਰ ਨੂੰ ਲੈ ਕੇ ਵੱਡਾ ਫ਼ੈਸਲਾ ਲੈ ਸਕਦੀ ਹੈ | ਇਸ ਦੇ ਨਾਲ ਹੀ ਪੰਜਾਬ ਸਰਕਾਰ ਆਪਣੀ ਇਕ ਹੋਰ ਗਾਰੰਟੀ ਪੂਰੀ ਕਰ ਸਕਦੀ ਹੈ |ਜ਼ਿਕਰਯੋਗ ਹੈ ਕਿ ਕੱਲ੍ਹ ਪੰਜਾਬ ਸਰਕਾਰ ਦੇ 50 ਦਿਨ ਪੂਰੇ ਹੋ ਰਹੇ ਹਨ।

ਸੀ ਐੱਮ ਭਗਵੰਤ ਮਾਨ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਸੈਕਟਰ-35 ਸਥਿਤ ਮਿਊਂਸੀਪਲ ਭਵਨ ਵਿਖੇ ਬੈਠਕ ਖ਼ਤਮ ਹੋ ਚੁੱਕੀ ਹੈ । ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਵਿਧਾਇਕਾਂ ਤੋਂ ਸੂਬੇ ਦੀਆਂ ਮੁੱਖ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਹੈ ਤਾਂ ਜੋ ਸੂਬੇ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਜਟ ਤਿਆਰ ਕੀਤਾ ਜਾ ਸਕੇ।

Exit mobile version