Ludhiana

ਮਾਨ ਸਰਕਾਰ ਅੱਜ ਸਕੂਲ ਆਫ ਐਮੀਨੈਂਸ ਸਕੀਮ ਦੀ ਕਰੇਗੀ ਸ਼ੁਰੂਆਤ

ਚੰਡੀਗੜ੍ਹ 21 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ, ਹਰੇਕ ਹਲਕੇ ਵਿੱਚ ਇੱਕ ਸਕੂਲ ਆਫ਼ ਐਮੀਨੈਂਸ (school of eminence) ਬਣਾਉਣ ਲਈ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ 21 ਜਨਵਰੀ ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਮੋਹਾਲੀ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਕੀਤੀ ਜਾਵੇਗੀ। ਇਸ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ ।

ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਦਿੱਤੀ | ਉਨ੍ਹਾਂ ਨੇ ਲਿਖਿਆ ਕਿ ਅੱਜ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ …ਅੱਜ ਪੰਜਾਬ ਦੇ 117 ‘ਚੋਂ ਪਹਿਲੇ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਉਦਘਾਟਨ ਹੋ ਰਿਹਾ ਹੈ …ਸਮੂਹ ਪੰਜਾਬੀਆਂ ਨੂੰ ਮੁਬਾਰਕਾਂ…

Scroll to Top