July 2, 2024 8:59 pm
bribe

ਅੰਮ੍ਰਿਤਸਰ ਜੇਲ੍ਹ ‘ਚ ਕੈਦੀਆਂ ਨੂੰ ਨਸ਼ਾ ਸਪਲਾਈ ਕਰਦਾ ਮੈਡੀਕਲ ਅਫ਼ਸਰ ਪੁਲਿਸ ਵਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 27 ਅਕਤੂਬਰ 2022: ਅੰਮ੍ਰਿਤਸਰ ਜ਼ਿਲ੍ਹੇ ਦੀ ਸੈਂਟਰਲ ਜੇਲ੍ਹ (Central Jail of Amritsar) ‘ਚ ਤਾਇਨਾਤ ਮੈਡੀਕਲ ਅਫ਼ਸਰ ਗ੍ਰਿਫ਼ਤਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ। ਗ੍ਰਿਫ਼ਤਾਰ ਕੀਤੇ ਮੈਡੀਕਲ ਅਫ਼ਸਰ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ | ਇਸਦੇ ਨਾਲ ਹੀ ਮੈਡੀਕਲ ਅਫ਼ਸਰ ਦਵਿੰਦਰ ਸਿੰਘ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਐਸਟੀਐਫ ਹਵਾਲੇ ਕਰ ਦਿੱਤਾ ਗਿਆ ਹੈ। ਐਸਟੀਐਫ ਅਤੇ ਜੇਲ੍ਹ ਪ੍ਰਸ਼ਾਸਨ ਨੇ ਬੀਤੀ ਰਾਤ ਜਾਲ ਵਿਛਾ ਕੇ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।