ਚੰਡੀਗੜ੍ਹ, 18 ਫਰਵਰੀ 2024: ਕੇਂਦਰੀ ਮੰਤਰੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਬੈਠਕ ਦਾ ਚੌਥਾ ਦੌਰ ਅੱਜ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸ਼ੁਰੂ ਹੋ ਗਿਆ ਹੈ। ਬੈਠਕ 5.30 ਵਜੇ ਸ਼ੁਰੂ ਹੋਣੀ ਸੀ। ਪਰ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਦੇਰੀ ਨਾਲ ਪਹੁੰਚੇ। ਬੈਠਕ ਤੋਂ ਪਹਿਲਾਂ ਤਿੰਨਾਂ ਕੇਂਦਰੀ ਮੰਤਰੀਆਂ ਅਤੇ ਰਾਜ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਟਲ ਤਾਜ ਵਿਖੇ ਬੈਠਕ ਕੀਤੀ। ਬੈਠਕ ‘ਚ ਪੰਜਾਬ ਦੇ ਮੁੱਖ ਮੰਤਰੀ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਹਿੱਸਾ ਲੈ ਰਹੇ ਹਨ ।
ਚੰਡੀਗੜ੍ਹ ਦੇ ਸੈਕਟਰ 26 ਵਿੱਚ ਹੀ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਨਾਲ ਬੈਠਕ ਸ਼ੁਰੂ ਹੋ ਗਈ ਹੈ। ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੁਣ ਤੱਕ ਚਾਰ ਬੈਠਕਾਂ ਹੋ ਚੁੱਕੀਆਂ ਹਨ। ਜਿਸ ਵਿੱਚ ਮੁੱਖ ਮੰਗਾਂ ਸਬੰਧੀ ਕੋਈ ਸਹਿਮਤੀ ਨਹੀਂ ਬਣ ਸਕੀ। ਅੱਜ ਉਮੀਦ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਨੂੰ ਕੁਝ ਹਾਂ-ਪੱਖੀ ਜਵਾਬ ਮਿਲਣਗੇ, ਪਰ ਇਸ ਦੀ ਸੰਭਾਵਨਾ ਵੀ ਪਤਲੀ ਨਜ਼ਰ ਆ ਰਹੀ ਹੈ।