Punjab Cabinet

Punjab Cabinet: ਪੰਜਾਬ ਮੰਤਰੀ ਮੰਡਲ ਦੀ ਬੈਠਕ ਜਾਰੀ, ਇਨ੍ਹਾਂ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ, 29 ਅਗਸਤ 2024: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਬੈਠਕ ਜਾਰੀ ਹੈ। ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੇ ਪਿਤਾ ਸਾਬਕਾ ਕੈਬਿਨਟ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਦਿਹਾਂਤ ‘ਤੇ ਦਿੱਤੀ ਸ਼ਰਧਾਂਜਲੀ ਭੇਂਟ ਕੀਤੀ ਹੈ |

ਮੰਤਰੀ ਮੰਡਲ ਦੀ ਇਸ ਬੈਠਕ ‘ਚ ਪੀਸੀਐਸ ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ | ਸੂਬੇ ‘ਚ ਪਹਿਲੇ ਪੀਸੀਐਸ ਅਧਿਕਾਰੀਆਂ ਦੀਆਂ 310 ਅਸਾਮੀਆਂ ਹਨ। ਜਦੋਂ ਕਿ ਨਵੀਆਂ ਅਸਾਮੀਆਂ ਦੀ ਪ੍ਰਵਾਨਗੀ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਵਧ ਕੇ 370 ਹੋ ਜਾਵੇਗੀ।

ਇਸੇ ਤਰ੍ਹਾਂ ਮਲੇਰਕੋਟਲਾ ਦੀ ਸੈਸ਼ਨ ਕੋਰਟ ਲਈ 36 ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਇਸ ਦੇ ਨਾਲ ਹੀ ਜੀਐਸਟੀ ਨਾਲ ਸਬੰਧਤ ਕਈ ਤਕਨੀਕੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ । ਇਸ ਤੋਂ ਇਲਾਵਾ ਕੁਝ ਨਵੇਂ ਪ੍ਰਾਜੈਕਟਾਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਆਉਣ ਵਾਲੇ ਸਮੇਂ ‘ਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ। ਇਸ ਤੋਂ ਇਲਾਵਾ ਮੰਤਰੀ ਮੰਡਲ (Punjab Cabinet) ਦੀ ਬੈਠਕ ‘ਚ ਕੁਝ ਨਵੇਂ ਪ੍ਰਾਜੈਕਟਾਂ ਨੂੰ ਵੀ ਮਨਜ਼ੂਰੀ ਮਿਲ ਸਕਦੀ ਹੈ। ਕਿਉਂਕਿ ਆਉਣ ਵਾਲੇ ਸਮੇਂ ‘ਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ।

Scroll to Top