Ludhiana

ਪੰਜਾਬ ਕੈਬਨਿਟ ਦੀ ਮੀਟਿੰਗ ਸਮਾਪਤ, ਸਰਕਾਰ ਨੇ ਇੰਨਾ ਅਹਿਮ ਫੈਸਲਿਆਂ ‘ਤੇ ਲਾਈ ਮੋਹਰ

ਚੰਡੀਗੜ੍ਹ 18 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਸਮਾਪਤ ਹੋ ਗਈ ਹੈ | ਇਸ ਦੌਰਾਨ ਪੰਜਾਬ ਕੈਬਨਿਟ ਨੇ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ | ਪੰਜਾਬ ਕੈਬਨਿਟ ਨੇ ਪੁਰਾਣੀ ਪੈਨਸ਼ਨ ਸਕੀਮ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੀਟਿੰਗ ਖ਼ਤਮ ਹੋਣ ਤੋ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਗੰਨੇ ਦੀ ਫਸਲ ਲਈ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਗੰਨੇ ਦੀ ਫਸਲ ਦੀ 380 ਰੁਪਏ ਪ੍ਰਤੀ ਕੁਇੰਟਲ ਹੋਵੇਗੀ |

ਮੁੱਖ ਮੰਤਰੀ ਨੇ ਕਿਹਾ 645 ਲੈਕਚਰਾਰਾਂ ਦੀ ਭਰਤੀ ਕੀਤੀ ਜਾਵੇਗੀ | 20 ਨਵੰਬਰ ਤੋਂ ਗੰਨਾ ਮਿਲ ਸ਼ੁਰੂ ਹੋ ਜਾਣਗੀਆਂ, ਇਸਦੇ ਨਾਲ ਹੀ 16 ਸਰਕਾਰੀ ਕਾਲਜਾਂ ‘ਚ ਪ੍ਰਿੰਸੀਪਲਾਂ ਦੀ ਨਿਯੁਕਤੀ ਕੀਤੀ ਜਾਵੇਗੀ | ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਿਚ ਅਮਨ ਕਾਨੂੰਨ ਬਾਰੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚ ਸ਼ਾਂਤੀ ਸਥਾਪਿਤ ਕਰਨ ਵਿੱਚ ਪੂਰੀ ਤਰਾਂ ਸਮਰਥ ਹੈ | ਸੂਬੇ ਦੀ ਸਥਿਤੀ ਕਾਬੂ ਹੇਠ ਹੈ |

Scroll to Top