Punjab Cabinet

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸਮਾਪਤ, ਜਾਣੋ ! ਕਿਹੜੇ ਤਿੰਨ ਫੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ 21 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਈ | ਇਸ ਦੌਰਾਨ ਪੰਜਾਬ ਕੈਬਿਨਟ ਨੇ ਤਿੰਨ ਅਹਿਮ ਫੈਸਲੇ ਲਏ | ਇਸਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ |

1. ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ..

2. ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ..

3. ਮੋਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ |

 

Punjab cabinet

Scroll to Top