Site icon TheUnmute.com

ਅੰਮ੍ਰਿਤਸਰ ਵਿਖੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸੰਬੰਧੀ ਸਬ-ਕੈਬਨਿਟ ਕਮੇਟੀ ਦੀ ਮੀਟਿੰਗ ਅੱਜ

G-20 Summit

ਚੰਡੀਗੜ੍ਹ 07 ਨਵੰਬਰ 2022: ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ (G-20 Summit) ਦੀਆਂ ਤਿਆਰੀਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਨ ਸਰਕਾਰ ਵੱਲੋਂ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ 7 ​​ਨਵੰਬਰ ਨੂੰ ਸੱਦੀ ਹੈ | ਪ੍ਰਾਪਤ ਜਾਣਕਰੀ ਮੁਤਾਬਕ ਇਸ ਮੰਤਵ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਸਬ-ਕੈਬਨਿਟ ਕਮੇਟੀ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਸ਼ਾਮਲ ਹੋਣਗੇ |

ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਹ ਜੀ-20 ਸਿਖਰ ਸੰਮੇਲਨ ਅੰਮ੍ਰਿਤਸਰ ਵਿਖੇ ਹੋਵੇਗਾ ਜਿਸ ਵਿੱਚ ਦੁਨੀਆ ਭਰ ਦੇ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਸ਼ਿਰਕਤ ਕਰਨਗੇ। ਇਸ ਵਿੱਚ ਸਿੱਖਿਆ, ਕਿਰਤ ਅਤੇ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਜਿਸ ਦਾ ਸੂਬੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜੀ-20 ਸੰਮੇਲਨ ਦੀਆਂ ਤਿਆਰੀਆਂ ਲਈ ਅੰਮ੍ਰਿਤਸਰ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜ ਕੀਤੇ ਜਾਣਗੇ ਜੋ ਕਿ ਪਹਿਲੇ ਦਰਜੇ ਦੇ ਹੋਣਗੇ।

Exit mobile version