ਚੰਡੀਗੜ੍ਹ, 05 ਮਈ 2023: ਪੰਜਾਬ ਯੂਨੀਵਰਸਿਟੀ (Panjab University) ਵਿੱਚ ਹਰਿਆਣਾ ਦੀ ਸ਼ਮੂਲੀਅਤ ਨੂੰ ਲੈ ਕੇ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਵੀ ਮਾਮਲਾ ਸਿਰੇ ਨਹੀਂ ਚੜ੍ਹ ਸਕਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦਾ ਹਿੱਸਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਹੋਈ ਇੱਕ ਘੰਟਾ ਚੱਲੀ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣਾ ਪੱਖ ਪੇਸ਼ ਕੀਤਾ, ਪਰ ਪੰਜਾਬ ਦੇ ਮੁੱਖ ਮੰਤਰੀ ਨੇ ਸਾਰੀਆਂ ਦਲੀਲਾਂ ਨੂੰ ਰੱਦ ਕਰਦਿਆਂ ਹਿੱਸਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਹੁਣ ਇਸ ਮੁੱਦੇ ‘ਤੇ ਅਗਲੀ ਮੀਟਿੰਗ 3 ਜੁਲਾਈ ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ।
ਜਨਵਰੀ 19, 2025 11:21 ਬਾਃ ਦੁਃ