July 2, 2024 9:17 pm
Meteorological Department

ਮੌਸਮ ਵਿਭਾਗ ਨੇ ਪੰਜਾਬ ਸਮੇਤ ਕਈ ਸੂਬਿਆਂ ‘ਚ ਭਾਰੀ ਮੀਂਹ ਪੈਣ ਦੀ ਜਤਾਈ ਸੰਭਾਵਨਾ

ਚੰਡੀਗੜ੍ਹ 15 ਜੂਨ 2022: ਮੌਸਮ ਵਿਭਾਗ (Meteorological Department) ਨੇ ਅੱਜ ਰਾਸ਼ਟਰੀ ਰਾਜਧਾਨੀ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸਦੇ ਨਾਲ ਹੀ ਵਿਭਾਗ ਨੇ ਤੇਜ਼ ਹਵਾਵਾਂ ਦੀ ਚਿਤਾਵਨੀ ਦੇ ਨਾਲ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੱਜ ਸ਼ਾਮ ਤੋਂ ਅਗਲੇ 6 ਦਿਨਾਂ ਤੱਕ ਦਿੱਲੀ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸਦੇ ਨਾਲ ਹੀ ਦਿੱਲੀ, ਯੂਪੀ, ਪੰਜਾਬ ਅਤੇ ਰਾਜਸਥਾਨ, ਮੱਧ ਪ੍ਰਦੇਸ਼ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਹਿੱਸੇ ਅਜੇ ਵੀ ਅੱਤ ਦੀ ਗਰਮੀ ਦੀ ਚਪੇਟ ‘ਚ ਹਨ । ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਘੱਟ ਹੋਣ ਦੀ ਸੰਭਾਵਨਾ ਹੈ।

ਇਸ ਸਭ ਦੇ ਵਿਚਕਾਰ ਰਾਹਤ ਦੀ ਖਬਰ ਇਹ ਹੈ ਕਿ ਦੱਖਣ-ਪੱਛਮੀ ਮਾਨਸੂਨ ਹੌਲੀ-ਹੌਲੀ ਅਰਬ ਸਾਗਰ, ਗੁਜਰਾਤ, ਮੱਧ ਮਹਾਰਾਸ਼ਟਰ ਦੇ ਜ਼ਿਆਦਾਤਰ ਹਿੱਸਿਆਂ ਤੱਕ ਪਹੁੰਚ ਰਿਹਾ ਹੈ। ਇਸ ਦੇ ਨਾਲ ਹੀ ਮਾਨਸੂਨ ਕਰਨਾਟਕ, ਤੇਲੰਗਾਨਾ, ਤਾਮਿਲਨਾਡੂ ਦੇ ਕੁਝ ਹਿੱਸਿਆਂ ਵੱਲ ਵਧ ਰਿਹਾ ਹੈ। ਇਸ ਦੇ ਮੱਦੇਨਜ਼ਰ ਬਿਹਾਰ, ਪੰਜਾਬ, ਝਾਰਖੰਡ ਅਤੇ ਯੂਪੀ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ (Meteorological Department) ਮੁਤਾਬਕ 16 ਜੂਨ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਅਤੇ ਘੱਟ-ਪੱਧਰੀ ਪੂਰਬੀ ਹਵਾਵਾਂ ਦੇ ਪ੍ਰਭਾਵ ਹੇਠ, 16 ਅਤੇ 17 ਜੂਨ ਨੂੰ ਪੱਛਮੀ ਹਿਮਾਲੀਅਨ ਖੇਤਰ ਵਿੱਚ ਵਿਆਪਕ ਮੀਂਹ ਪੈ ਸਕਦਾ ਹੈ।