ਚੰਡੀਗੜ੍ਹ 28 ਜੂਨ 2022: ਪੰਜਾਬ ਦੇ ਲੋਕਾਂ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਆਉਣ ਵਾਲੇ ਦਿਨਾਂ ‘ਚ ਰਾਹਤ ਮਿਲ ਸਕਦੀ ਹੈ | ਇਸਦੇ ਨਾਲ ਹੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਡਾ. ਕੇਕੇ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਪੰਜਾਬ ‘ਚ ਆਉਣ ਵਾਲੇ 24 ਘੰਟਿਆਂ ਦੌਰਾਨ ਮਾਨਸੂਨ ਤੋਂ ਪਹਿਲਾਂ ਦੀ ਮੀਂਹ ਪੈ ਸਕਦਾ ਹੈ ਜਿਸ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਇਸ ਮੀਂਹ ਨਾਲ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੀ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ 30 ਜੂਨ ਤੋਂ 2 ਜੁਲਾਈ ਤੱਕ ਮਾਨਸੂਨ ਦੀ ਬਾਰਿਸ਼ ਹੋ ਸਕਦੀ ਹੈ।
ਨਵੰਬਰ 23, 2024 7:01 ਪੂਃ ਦੁਃ