meteorological department

ਮੌਸਮ ਵਿਭਾਗ ਨੇ ਪੰਜਾਬ ‘ਚ ਤੇਜ਼ ਹਵਾਵਾਂ ਤੇ ਮੀਂਹ ਪੈਣ ਦੀ ਜਤਾਈ ਸੰਭਾਵਨਾ

ਚੰਡੀਗੜ੍ਹ 11 ਜੂਨ 2022: ਮੌਸਮ ਵਿਭਾਗ (meteorological department)ਨੇ ਪੰਜਾਬ ਸਮੇਤ ਉੱਤਰ ਪੱਛਮੀ ਰਾਜਸਥਾਨ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਪੰਜਾਬ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਇੱਕ ਜਾਂ ਦੋ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਬਹੁਤ ਸੰਭਾਵਨਾ ਜਤਾਈ ਹੈ। ਇਸ ਵਿਚਕਾਰ ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਮਾਨਸੂਨ ਦੇ ਪਹਿਲੇ ਸੀਜ਼ਨ ‘ਚ ਗਰਮੀ ਤੋਂ ਕੁੱਝ ਰਾਹਤ ਮਿਲ ਸਕਦੀ ਹੈ | ਇਸ ਸਮੇਂ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਦੇਸ਼ ਭਰ ‘ਚ ਵੱਧ ਤੋਂ ਵੱਧ ਤਾਪਮਾਨ 43-44 ਡਿਗਰੀ ਦੇ ਆਸ-ਪਾਸ ਹੈ |

ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਮੁਤਾਬਕ ਸ਼ਨੀਵਾਰ ਨੂੰ ਮੌਸਮ ਸ਼ੁੱਕਰਵਾਰ ਵਾਂਗ ਹੀ ਰਹੇਗਾ, ਹਾਲਾਂਕਿ ਦੁਪਹਿਰ ਤੋਂ ਬਾਅਦ ਮੌਸਮ ਬਦਲ ਜਾਵੇਗਾ ਅਤੇ ਅੰਸ਼ਕ ਤੌਰ ‘ਤੇ ਬੱਦਲਵਾਈ ਹੋ ਸਕਦੀ ਹੈ। ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਅਜਿਹੇ ‘ਚ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਦੂਜੇ ਪਾਸੇ ਐਤਵਾਰ ਨੂੰ ਵੀ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਤੂਫਾਨ ਰਹਿਣ ਦੀ ਸੰਭਾਵਨਾ ਹੈ।

 

Scroll to Top