Punjab

ਮੌਸਮ ਵਿਭਾਗ ਵਲੋਂ ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ

ਚੰਡੀਗੜ੍ਹ 01 ਜੁਲਾਈ 2022: ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਦੇ ਸ਼ੁਰੂ ਹੋਣ ਦੇ ਨਾਲ ਹੀ ਬਰਸਾਤ ਦਾ ਮੌਸਮ ਵੀ ਸ਼ੁਰੂ ਹੋ ਗਿਆ ਹੈ। ਇਸਦੇ ਨਾਲ ਹੀ ਪੰਜਾਬ, ਦਿੱਲੀ,ਹਿਮਾਚਲ ਪ੍ਰਦੇਸ਼ ਆਦਿ ‘ਚ ਭਾਰੀ ਬਾਰਿਸ਼ (heavy rain) ਦੇਖਣ ਨੂੰ ਮਿਲੀ ਹੈ | ਜਿੱਥੇ ਇਸ ਬਾਰਿਸ਼ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਓਥੇ ਹੀ ਕਈ ਇਲਾਕਿਆਂ ‘ਚ ਪਾਣੀ ਭਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਭਾਰਤ ਮੌਸਮ ਵਿਭਾਗ (IMD) ਨੇ ਉੱਤਰੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਅਤੇ ਦੱਖਣੀ ਪ੍ਰਾਇਦੀਪ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੁਲਾਈ ਮਹੀਨੇ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਆਮ ਤੌਰ ‘ਤੇ ਦੱਖਣ-ਪੱਛਮੀ ਮਾਨਸੂਨ 27 ਜੂਨ ਨੂੰ ਦਿੱਲੀ ਐਨਸੀਆਰ ਦੇ ਖੇਤਰਾਂ ਵਿੱਚ ਪਹੁੰਚਦਾ ਹੈ। 8 ਜੁਲਾਈ ਤੱਕ ਇਸ ਦਾ ਅਸਰ ਪੂਰੇ ਦੇਸ਼ ‘ਚ ਦੇਖਣ ਨੂੰ ਮਿਲੇਗਾ।

ਇਸਦੇ ਚੱਲਦੇ ਦੱਖਣ-ਪੱਛਮੀ ਮਾਨਸੂਨ 30 ਜੂਨ ਨੂੰ ਹੀ ਉੱਤਰ ਪ੍ਰਦੇਸ਼, ਦਿੱਲੀ ਐਨਸੀਆਰ, ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਮੌਸਮ ਵਿਗਿਆਨੀਆਂ ਮੁਤਾਬਕ ਦਿੱਲੀ ਵਿੱਚ 10 ਦਿਨਾਂ ਦੌਰਾਨ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Scroll to Top