ਚੰਡੀਗੜ੍ਹ,19 ਜੁਲਾਈ 2023: ਮੌਸਮ ਵਿਭਾਗ ਨੇ ਪੰਜਾਬ ਵਿੱਚ 22 ਜੁਲਾਈ ਤੱਕ ਬਾਰਿਸ਼ ਦਾ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪਰ ਪਹਾੜਾਂ ਤੋਂ ਆਉਣ ਵਾਲੇ ਪਾਣੀ ਨੂੰ ਰੋਕਣ ਲਈ ਡੈਮ ਨਾਕਾਫ਼ੀ ਸਾਬਤ ਹੋ ਰਹੇ ਹਨ। ਬਿਆਸ ਦਰਿਆ ‘ਤੇ ਪੌਂਗ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਬਿਆਸ ਦੇ ਪਾਣੀ ਨੇ ਤਰਨਤਾਰਨ ਇਲਾਕੇ ਵਿੱਚ ਕਾਫ਼ੀ ਨੁਕਸਾਨ ਕੀਤਾ ਹੈ |
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਦੇ ਖੇਤ ਪਾਣੀ ਨਾਲ ਭਰ ਗਏ ਹਨ ਅਤੇ ਝੋਨੇ ਦੀ ਸਾਰੀ ਫਸਲ ਪਾਣੀ ਵਿੱਚ ਡੁੱਬ ਗਈਆਂ ਹਨ। ਉੱਜ ਦਰਿਆ (Ujh River) ਵਿੱਚ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ | ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੇ ਵਾਸੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰ ਤੋਂ ਦੂਰ ਜਾਣ ਅਤੇ ਚੌਕਸ ਰਹਿਣ ਦੀ ਅਪੀਲ ਕੀਤੀ ਹੈ |