heavy Rain

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ, ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ

ਚੰਡੀਗੜ੍, 08 ਜੁਲਾਈ 2023: ਜੁਲਾਈ ਦੇ ਪਹਿਲੇ ਹਫਤੇ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਮਾਨਸੂਨ ਨੇ ਆਪਣਾ ਅਸਰ ਦਿਖਾਇਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਦੇਖਣ ਨੂੰ ਮਿਲੀ ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਬਾਰਿਸ਼ ਪੈਣ ਦੀ ਸੰਭਾਵਨਾ ਹੈ।

9 ਜੁਲਾਈ ਨੂੰ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਪੰਜਾਬ ‘ਚ ਕਈ ਥਾਵਾਂ ‘ਤੇ ਯੈਲੋ ਅਲਰਟ (Yellow Alert) ਵੀ ਜਾਰੀ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ 1.6 ਡਿਗਰੀ ਸੈਲਸੀਅਸ ਵੱਧ ਗਿਆ ਹੈ। ਜੋ ਕਿ ਆਮ ਨਾਲੋਂ 2.3 ​​ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿੱਚ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Scroll to Top