July 8, 2024 1:47 am
Heavy Rain

ਮੌਸਮ ਵਿਭਾਗ ਵਲੋਂ ਪੰਜਾਬ ‘ਚ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ

ਚੰਡੀਗੜ੍ਹ 25 ਅਗਸਤ 2022: ਪੰਜਾਬ (Punjab) ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਭਾਰੀ ਬਾਰਿਸ਼ (Heavy Rain)ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਪੰਜਾਬ ਵਿੱਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ‘ਚ ਵੀ ਗਿਰਾਵਟ ਆਵੇਗੀ, ਜਿਸ ਕਾਰਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪਿਆ ਸੀ, ਜਿਸ ਕਾਰਨ ਗੁਆਂਢੀ ਰਾਜਾਂ ਵਿੱਚ ਗਰਮੀ ਕਾਫੀ ਵੱਧ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਪਈ । ਪੰਜਾਬ ‘ਚ ਵੀਰਵਾਰ ਨੂੰ ਮਾਝਾ, ਦੁਆਬਾ ਅਤੇ ਮਾਲਵੇ ‘ਚ ਮੀਂਹ ਪੈਣ (Heavy Rain) ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਪਵੇਗੀ ਅਤੇ ਕਈ ਥਾਵਾਂ ’ਤੇ ਹਲਕੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਪਟਿਆਲਾ ਅਤੇ ਲੁਧਿਆਣਾ ਵਿੱਚ ਘੱਟ ਬਾਰਿਸ਼ ਹੋਵੇਗੀ ਅਤੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਭਾਰੀ ਬਾਰਿਸ਼ ਹੋਵੇਗੀ।