Mumbai

ਮੁੰਬਈ ‘ਚ ਭਾਰੀ ਬਾਰਿਸ਼ ਦੇ ਮੱਦੇਨਜਰ ਮੌਸਮ ਵਿਭਾਗ ਵਲੋਂ ਇਨ੍ਹਾਂ ਸੂਬਿਆਂ ‘ਚ ਅਲਰਟ ਜਾਰੀ

ਚੰਡੀਗੜ੍ਹ 05 ਜੂਨ 2022: ਦੇਸ਼ ਦੇ ਕਈ ਸੂਬਿਆਂ ‘ਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ | ਇਸਦੇ ਚੱਲਦੇ ਦਿੱਲੀ, ਮੁੰਬਈ (Mumbai) , ਰਾਜਸਥਾਨ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੇਰਲ ਵਿੱਚ ਭਾਰੀ ਬਾਰਿਸ਼ ਪੈ ਰਹੀ ਹੈ | ਮੌਸਮ ਵਿਭਾਗ ਨੇ ਮੰਗਲਵਾਰ ਨੂੰ ਦਿੱਲੀ ਲਈ ਯੈਲੋ ਅਲਰਟ ਅਤੇ ਬੁੱਧਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੁੰਬਈ ‘ਚ ਭਾਰੀ ਬਰਸੀ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਆਵਾਜਾਈ ਕਾਫੀ ਪ੍ਰਭਾਵਿਤ ਹੋਈ ਹੈ ਅਤੇ ਕੁਝ ਇਲਾਕਿਆਂ ‘ਚ ਬੱਸ ਅਤੇ ਲੋਕਲ ਟਰੇਨਾਂ ਪ੍ਰਭਾਵਿਤ ਹੋਈਆਂ ਹਨ | ਇਸਦੇ ਨਾਲ ਹੀ ਮੁੰਬਈ ਅਤੇ ਆਸਪਾਸ ਦੇ ਇਲਾਕਿਆਂ ‘ਚ ਵੀ ਬਾਰਿਸ਼ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਮੁੰਬਈ ਦੇ ਪੂਰਬੀ ਹਿੱਸੇ ‘ਚ 58.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜਦੋਂ ਕਿ ਪੱਛਮੀ ਹਿੱਸੇ ‘ਚ 78.69 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਵਲੋਂ ਅਗਲੇ 48 ਘੰਟਿਆਂ ਲਈ ਇੱਥੇ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਅਗਲੇ ਚਾਰ ਦਿਨਾਂ ‘ਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਉੜੀਸਾ, ਦੱਖਣੀ ਝਾਰਖੰਡ ਅਤੇ ਪੱਛਮੀ ਬੰਗਾਲ ਨਾਲ ਲੱਗਦੇ ਇਲਾਕਿਆਂ ‘ਚ ਘੱਟ ਦਬਾਅ ਦਾ ਖੇਤਰ ਬਣਿਆ ਹੋਇਆ ਹੈ।

 

Scroll to Top