ਚੰਡੀਗੜ੍ਹ, 22 ਜੁਲਾਈ 2024: ਪੰਜਾਬ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਗਰਮੀਂ ਅਤੇ ਹੁੰਮਸ ਕਰਨਾ ਪੈ ਰਿਹਾ ਹੈ | ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ‘ਚ ਦੋ ਦਿਨਾਂ ਤੱਕ ਮੀਂਹ ਪੈਣ ਦੀ ਚਿਤਾਵਨੀ (Rain Alert) ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ, ਹਾਲਾਂਕਿ ਪਿਛਲੇ 24 ਘੰਟਿਆਂ ‘ਚ ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ | ਦੂਜੇ ਪਾਸੇ ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਰਿਹਾ |
ਮੌਸਮ ਵਿਭਾਗ ਨੇ ਮਲੇਰਕੋਟਲਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬੱਸੀ ਪਠਾਣਾਂ, ਖਰੜ, ਲੁਧਿਆਣਾ ਪੂਰਬੀ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ ਅਤੇ ਗੁਰਦਾਸਪੁਰ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਤੇਜ਼ ਹਵਾਵਾਂ ਅਤੇ ਮੀਂਹ ਦਾ ਅਲਰਟ (Rain Alert) ਜਾਰੀ ਹੈ |