Site icon TheUnmute.com

ਮੌਸਮ ਵਿਭਾਗ ਵਲੋਂ ਪੰਜਾਬ ‘ਚ ਅਲਰਟ ਜਾਰੀ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ

Heavy Rain

ਚੰਡੀਗੜ੍ਹ, 28 ਮਾਰਚ 2023: ਪੰਜਾਬ (Punjab)ਦੇ ਮੌਸਮ ਨੂੰ ਲੈ ਕੇ ਇੱਕ ਵਾਰ ਫਿਰ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ।

ਮੌਸਮ ਵਿਭਾਗ ਦੀ ਪ੍ਰਧਾਨ ਡਾ: ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਸਰਗਰਮ ਹੋਏ ਪੱਛਮੀ ਚੱਕਰਵਾਤ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਹੈ | ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੱਛਮੀ ਚੱਕਰਵਾਤ ਮੁੜ ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ 30 ਅਤੇ 31 ਮਾਰਚ ਨੂੰ ਪੰਜਾਬ (Punjab) ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਹਾਲਾਂਕਿ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਕੋਈ ਸੰਭਾਵਨਾ ਨਹੀਂ ਹੈ।

Exit mobile version