ਮੌਸਮ ਵਿਭਾਗ ਨੇ ਕਰਤਾ ਅਲਰਟ, 3 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

29 ਅਕਤੂਬਰ 2024: ਮੌਸਮ ਵਿਭਾਗ (weather deaprtment)  ਅਨੁਸਾਰ ਅੱਜ ਸੂਬੇ ਦੇ 3 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਮੀਂਹ (rain) ਪੈ ਸਕਦਾ ਹੈ।

 

ਉੱਥੇ ਹੀ ਦੱਸ ਦੇਈਏ ਕਿ ਦੀਵਾਲੀ ਤੋਂ ਬਾਅਦ ਪੰਜਾਬ ‘ਚ ਅਕਸਰ ਸਰਦੀ ਦਾ ਮੌਸਮ ਤੇਜ਼ ਹੋ ਜਾਂਦਾ ਹੈ। ਨਵੰਬਰ ਤੋਂ ਜਨਵਰੀ ( november to january) ਤੱਕ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈਤੇ ਸੜਕਾਂ ‘ਤੇ ਦਿੱਖ ਘੱਟ ਜਾਂਦੀ ਹੈ ਅਤੇ ਸੜਕ ਹਾਦਸੇ ( road accident) ਦਾ ਡਰ ਹਮੇਸ਼ਾ ਬਣਿਆ ਰਹਿੰਦਾ ਹੈ। ਬਹੁਤੀ ਵਾਰ ਧੁੰਦ (fog) ਵੀ ਵੱਡੇ ਸੜਕ ਹਾਦਸਿਆਂ ਦਾ ਕਾਰਨ ਬਣਦੀ ਹੈ। ਦੂਜੇ ਪਾਸੇ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ, ਜਿਸ ਕਾਰਨ ਸੂਬੇ ਦਾ ਹਵਾ ਗੁਣਵੱਤਾ ਸੂਚਕ ਅੰਕ ਲਗਾਤਾਰ ਡਿੱਗ ਰਿਹਾ ਹੈ।

 

ਵਿਭਾਗ ਮੁਤਾਬਕ ਦੀਵਾਲੀ ‘ਤੇ ਹਵਾ ਦੇ ਹੋਰ ਵੀ ਖਰਾਬ ਹੋਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।

Scroll to Top