3 ਨਵੰਬਰ 2024: ਪੰਜਾਬ ‘ਚ ਮੌਸਮ (weather) ‘ਚ ਬਦਲਾਅ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੌਸਮ ਵਿਭਾਗ (weather department) ਨੇ ਪੰਜਾਬ ਵਿੱਚ ਮੀਂਹ ਦਾ ਅਲਰਟ (alert) ਜਾਰੀ ਕੀਤਾ ਹੈ। ਇਸ ਤੋਂ ਬਾਅਦ ਠੰਡ ਵਧੇਗੀ। ਇਸ ਕਾਰਨ ਲੋਕਾਂ ਨੂੰ ਹੁਣ ਰਜਾਈਆਂ, ਕੰਬਲ ਅਤੇ ਗਰਮ ਕੱਪੜੇ ਕੱਢਣੇ ਚਾਹੀਦੇ ਹਨ।
ਮੌਸਮ ਵਿਭਾਗ ਨੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੀਵਾਲੀ ਤੋਂ ਬਾਅਦ ਪੰਜਾਬ ‘ਚ ਪ੍ਰਦੂਸ਼ਣ ਦਾ ਪੱਧਰ ਕਾਫੀ ਵਧ ਗਿਆ ਹੈ, ਜਿਸ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜੇਕਰ ਅਕਤੂਬਰ ਦੇ ਅੰਤ ਦੀ ਗੱਲ ਕਰੀਏ ਤਾਂ ਇਸ ਮਹੀਨੇ ਕੋਈ ਠੰਡ ਨਹੀਂ ਸੀ। ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਇਸ ਗਰਮੀ ਦਾ ਮੁੱਖ ਕਾਰਨ ਪੱਛਮੀ ਗੜਬੜੀ ਦੀ ਘਾਟ ਹੈ ਜੋ ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਲਿਆਉਂਦਾ ਹੈ।