ਭਾਰੀ ਬਾਰਿਸ਼

ਮੌਸਮ ਵਿਭਾਗ ਵਲੋਂ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ

ਚੰਡੀਗੜ੍ਹ 19 ਜੁਲਾਈ 2022: ਮੌਸਮ ਵਿਭਾਗ ਵਲੋਂ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 4-5 ਦਿਨਾਂ ਤੋਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪਈ ਭਾਰੀ ਬਾਰਿਸ਼ ਥਾਂ-ਥਾਂ ‘ਤੇ ਪਾਣੀ ਭਰਨ ਨਾਲ ਆਵਾਜਾਈ ਪ੍ਰਭਾਵਿਤ ਹੋਈ ਅਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ | ਮੌਸਮ ਵਿਭਾਗ ਮੁਤਾਬਕ 19 ਜੁਲਾਈ ਤੋਂ ਮੌਨਸੂਨ ਹੋਰ ਸਰਗਰਮ ਹੋਵੇਗਾ ਤੇ ਤੇਜ਼ ਬਾਰਿਸ਼ ਹੋ ਸਕਦੀ ਹੈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਚੀਫ਼ ਪੀ.ਕੇ. ਕਿੰਗਰਾ ਦਾ ਕਹਿਣਾ ਹੈ ਕਿ ਪੰਜਾਬ ਦੇ ਅੰਦਰ ਬਾਰਿਸ਼ ਫਿਲਹਾਲ ਜਾਰੀ ਰਹੇਗੀ।

ਦੂਜੇ ਪਾਸੇ ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ-ਮੋਹਾਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਆਉਂਦੇ ਦਿਨਾਂ ਤੱਕ ਵੀ ਮੀਂਹ ਇਸੇ ਤਰ੍ਹਾਂ ਪੈਂਦੇ ਰਹਿਣਗੇ। ਇਸਦੇ ਨਾਲ ਹੀ ਪੰਜਾਬ ਦੇ ਮਾਲਵਾ, ਮਾਝਾ ਅਤੇ ਦੁਆਬਾ ਖੇਤਰ ਦੇ ਤਕਰੀਬਨ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Scroll to Top