municipal council

ਸਿੱਖਿਆ ਮੰਤਰੀ ਨੇ ਨਗਰ ਕੌਂਸਲ ‘ਚ ਬਾਇਓਮੈਟ੍ਰਿਕਸ ਸਿਸਟਮ ਨਾਲ ਹਾਜ਼ਰੀ ਲਗਾਉਣ ਦੇ ਦਿੱਤੇ ਨਿਰਦੇਸ਼

ਸ੍ਰੀ ਅਨੰਦਪੁਰ ਸਾਹਿਬ 08 ਫਰਵਰੀ 2023: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਅੱਜ ਤੜਕਸਾਰ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹਿਰ ਦੀ ਸਫਾਈ ਵਿਵਸਥਾ, ਸਟਰੀਟ ਲਾਈਟ, ਗੰਦੇ ਪਾਣੀ ਨਿਕਾਸੀ ਅਤੇ ਹੋਰ ਪ੍ਰਬੰਧਾਂ ਦਾ ਜਾਇਜਾ ਲਿਆ। ਕੈਬਨਿਟ ਮੰਤਰੀ ਨੇ ਸਵੇਰੇ 9 ਵਜੇ ਨਗਰ ਕੋਂਸਲ (Municipal Council) ਦਫਤਰ ਪਹੁੰਚ ਕੇ ਉਥੇ ਮੁਲਜ਼ਮਾ ਦੀ ਹਾਜ਼ਰੀ ਅਤੇ ਪਹੁੰਚਣ ਦੇ ਸਮੇਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਮੇਂ ਸਿਰ ਦਫਤਰ ਆਉਣ ਦੀ ਹਦਾਇਤ ਕੀਤੀ।

ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦਫਤਰਾਂ ਵਿੱਚ ਕੋਈ ਖੱਜਲ ਖੁਆਰੀ ਨਾ ਹੋਣ ਦਿੱਤੀ ਜਾਵੇ। ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲੇਟ ਲਤੀਫੀ ਬਰਦਾਸ਼ਤ ਨਹੀ ਹੋਵੇਗੀ। ਸਿੱਖਿਆ ਮੰਤਰੀ ਨੇ ਨਿਵੇਕਲੀ ਪਹਿਲ ਕਦਮੀ ਕਰਦੇ ਹੋਏ 100 ਪ੍ਰਤੀਸ਼ਤ ਦਫਤਰਾਂ ਵਿੱਚ ਹਾਜਰੀ ਨੂੰ ਯਕੀਨੀ ਬਣਾਉਣ ਲਈ ਤੁਰੰਤ ਨਗਰ ਕੋਂਸਲ ਵਿੱਚ ਬਾਈਓਮੈਟਰਿਕਸ ਹਾਜਰੀ ਮਸ਼ੀਨ (biometrics system) ਲਗਾਉਣ ਦੇ ਨਿਰਦੇ਼ਸ ਦਿੱਤੇ।

ਉਨ੍ਹਾਂ ਨੇ ਕਿਹਾ ਕਿ ਹਰ ਕਰਮਚਾਰੀ ਦੀ ਦਫਤਰ ਵਿੱਚ ਆਉਣ ਤੇ ਜਾਣ ਦਾ ਸਮਾ ਇਸ ਬਾਈਓਮੈਟਰਿਕਸ ਹਾਜਰੀ ਮਸ਼ੀਨ ਵਿੱਚ ਦਰਜ ਹੋਵੇਗਾ ਅਤੇ ਫਰਲੋ ਬੰਦ ਹੋ ਜਾਵੇਗੀ। ਇਸ ਦੇ ਨਾਲ ਨਗਰ ਕੋਂਸਲ ਦਫਤਰ ਵਿੱਚ ਆਪਣੇ ਕੰਮਕਾਜ ਲਈ ਆਉਣ ਵਾਲੇ ਨਗਰ ਵਾਸੀਆਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜਰੀ ਨਾਲ ਬੇਲੋੜੀ ਖੱਜਲ ਖੁਆਰੀ ਤੋ ਰਾਹਤ ਮਿਲੇਗੀ। ਇਸ ਉਪਰੰਤ ਸਿੱਖਿਆ ਮੰਤਰੀ ਨੇ ਚਰਨ ਗੰਗਾ ਸਟੇਡੀਅਮ ਅਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ, ਮਨੀਸ਼ਾ ਰਾਣਾ ਆਈ.ਏ.ਐਸ ਉਪ ਮੰਡਲ ਮੈਜਿਸਟ੍ਰੇਟ ਵੀ ਸਿੱਖਿਆ ਮੰਤਰੀ ਦੇ ਨਾਲ ਸਨ।

ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਹੋਲਾ ਮਹੱਲਾ ਦੇ ਤਿਉਹਾਰ ਤੋ ਪਹਿਲਾ ਕੀਤੇ ਨਗਰ ਦੇ ਵੱਖ ਵੱਖ ਖੇਤਰਾਂ ਦੇ ਦੌਰੇ ਉਪਰੰਤ ਸ਼ਹਿਰ ਵਿੱਚ ਸਫਾਈ ਮੁਹਿੰਮ ਦੀ ਸੁਰੂਆਤ ਹੋ ਗਈ। ਉਨ੍ਹਾਂ ਵੱਲੋਂ ਕੀਤੇ ਤੂਫਾਨੀ ਦੌਰੇ ਉਪਰੰਤ ਸ਼ਹਿਰ ਦੀਆਂ ਅੰਦਰੂਨੀ ਅਤੇ ਬਾਹਰੀ ਸਟਰੀਟ ਲਾਈਟਾਂ, ਸੀਵਰੇਜ ਦੀ ਸਫਾਈ ਵਿੱਚ ਕਰਮਚਾਰੀ ਰੁੱਝ ਗਏ। ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਕਿ ਹੋਲਾ ਮਹੱਲਾ ਦੇ ਤਿਉਹਾਰ ਮੌਕੇ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਣ ਦਿੱਤੀ ਜਾਵੇ।

ਉਨ੍ਹਾਂ ਨੇ ਨਗਰ ਕੋਂਸਲ (Municipal Council) ਦੇ ਕਰਮਚਾਰੀਆ ਨੂੰ ਸਮੇ ਸਿਰ ਡਿਊਟੀ ਤੇ ਹਾਜ਼ਰ ਆਉਣ ਅਤੇ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸਾਰੇ ਵਾਰਡਾਂ ਵਿੱਚ ਤੈਨਾਤ ਸਫਾਈ ਕਰਮਚਾਰੀਆਂ ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਨਿਰੰਤਰ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ।

Scroll to Top