ਚੰਡੀਗੜ੍ਹ, 12 ਜਨਵਰੀ 2024: ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਾਬਕਾ ਜਥੇਦਾਰ ਗੁਰਦੇਵ ਸਿੰਘ ਕਾਉਂਕੇ (Gurdev Singh Kaunke) ਮਾਮਲੇ ‘ਚ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਘੱਟ ਗਿਣਤੀ ਕਮਿਸ਼ਨ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਨੂੰ 20 ਜਨਵਰੀ ਤੱਕ ਰਿਪੋਰਟ ਦੇਣ ਲਈ ਆਖਿਆ ਹੈ |
ਪ੍ਰਾਪਤ ਜਾਣਕਾਰੀ ਮੁਤਾਬਕ ਇਸਤੋਂ ਤੋਂ ਪਹਿਲਾਂ ਮਾਮਲੇ (Gurdev Singh Kaunke) ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਇਸ ਮਾਮਲੇ ‘ਚ ਸਟੇਟਸ ਰਿਪੋਰਟ ਮੰਗੀ ਸੀ | ਮਿਲੀ ਜਾਣਕਾਰੀ ਮੁਤਾਬਕ ਇਸ ਸਬੰਧੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ ਤੇ ਜਨਰਲ ਸਕੱਤਰ ਖੁਸ਼ਹਾਲ ਸਿੰਘ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਦੇ ਅੰਡਰ ਸੈਕਟਰੀ ਸੁਮਨ ਕੁਮਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਰਿਪੋਰਟ ਮੰਗੀ ਹੈ। ਇਸ ਵਿੱਚ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਮਾਮਲੇ ‘ਚ ਹੁਣ ਤੱਕ ਕੀ ਕਾਰਵਾਈ ਕੀਤੀ ਹੈ |
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਮੁਲਜ਼ਮਾਂ ਵਿਰੁੱਧ ਤੁਰੰਤ ਕਾਰਵਾਈ ਕਰਵਾਉਣੀ ਚਾਹੀਦੀ ਹੈ। ਇਸ ਤੋਂ ਬਾਅਦ ਹੀ ਹੁਣ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ |