30 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਮਾਮਲੇ ‘ਚ ਮੋਹਾਲੀ CBI ਅਦਾਲਤ 4 ਨਵੰਬਰ ਨੂੰ ਕਰੇਗੀ ਸਜ਼ਾ ਦਾ ਐਲਾਨ

ਚੰਡੀਗੜ੍ਹ 02 ਨਵੰਬਰ 2022: ਮੋਹਾਲੀ ਦੀ ਸੀਬੀਆਈ ਅਦਾਲਤ (Mohali CBI court) ਨੇ 30 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਮਾਮਲੇ ਦੀ ਸੁਣਵਾਈ ਵਕੀਲ ਦੇ ਪੇਸ਼ ਨਾ ਹੋਣ ਕਾਰਨ ਮੁਲਤਵੀ ਕਰ ਦਿੱਤੀ ਹੈ । ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਅਦਾਲਤ ਵਲੋਂ ਹੁਣ 4 ਨਵੰਬਰ ਨੂੰ ਹੋਵੇਗਾ।

ਮੋਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਇੱਕ ਹੋਰ ਐਨਕਾਊਂਟਰ ਕੇਸ ਨੂੰ ਫਰਜ਼ੀ ਕਰਾਰ ਦਿੱਤਾ ਸੀ ਅਤੇ ਫੈਸਲਾ ਸੁਣਾਉਂਦੇ ਹੋਏ ਦੋ ਸਾਬਕਾ ਪੁਲਿਸ ਅਧਿਕਾਰੀਆਂ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ ਤਰਨਤਾਰਨ ਪੁਲਿਸ ਮੁਕਾਬਲੇ ਵਿੱਚ 30 ਸਾਲਾ ਹਰਬੰਸ ਸਿੰਘ ਅਤੇ ਇੱਕ ਅਣਪਛਾਤਾ ਅੱਤਵਾਦੀ ਪੁਲਿਸ ਗੋਲੀਬਾਰੀ ਵਿੱਚ ਮਾਰੇ ਗਏ ਸਨ।

Scroll to Top