TheUnmute.com

ਫਿਰੋਜ਼ਪੁਰ ‘ਚ ਦੁਕਾਨ ‘ਤੇ ਕਬਜ਼ੇ ਨੂੰ ਲੈ ਕੇ ਗੁੰਡਾਗਰਦੀ ਦਾ ਨੰਗਾ ਨਾਚ, ਸਵਾਲਾਂ ਦੇ ਘੇਰੇ ‘ਚ ਪੁਲਿਸ ਪ੍ਰਸ਼ਾਸਨ

ਫਿਰੋਜ਼ਪੁਰ 28 ਅਕਤੂਬਰ 2022: ਫਿਰੋਜ਼ਪੁਰ (Ferozepur) ਵਿੱਚ ਇਕ ਵਾਰ ਫਿਰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਇਸ ਘਟਨਾ ਨੂੰ ਲੈ ਕੇ ਪ੍ਰੈੱਸ ਕਲੱਬ ਫਿਰੋਜ਼ਪੁਰ (Press Club Ferozepur) ਪਹੁੰਚੇ ਪੀੜਤਾਂ ਨੇ ਦੱਸਿਆ ਕਿ ਬੀਤੇ ਦਿਨੀਂ ਕੁੱਝ ਲੋਕਾਂ ਵੱਲੋਂ ਉਨ੍ਹਾਂ ਦੀ ਦੁਕਾਨ ‘ਤੇ ਕਬਜ਼ਾ ਕਰਨ ਦੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ‘ਤੇ ਹਮਲਾ ਕੀਤਾ ਗਿਆ ਹੈ। ਜਿਸਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।

ਪੀੜਤਾਂ ਨੇ ਕਿਹਾ ਕਿ ਜਦੋਂ ਇਸ ਮਾਮਲੇ ਬਾਰੇ ਪੁਲਿਸ ਚੌਕੀ ਗਏ ਤਾਂ ਚੌਕੀ ਇੰਚਾਰਜ਼ ਕੁਲਵੰਤ ਸਿੰਘ ਵੱਲੋਂ ਹਮਲਾਵਰਾਂ ‘ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਕੋਲੋਂ 50 ਹਜਾਰ ਰੁਪਏ ਦੀ ਮੰਗ ਕੀਤੀ | ਜਿਸ ਤੋਂ ਬਾਅਦ ਉਹ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਵੀ ਮਿਲ ਚੁੱਕੇ ਹਨ ਅਤੇ ਆਪਣੀਆਂ ਦਰਖਾਸਤਾਂ ਦੇ ਚੁੱਕੇ ਹਨ। ਪਰ ਹਾਲੇ ਤੱਕ ਉਨ੍ਹਾਂ ਨੂੰ ਇੰਨਸਾਫ਼ ਨਹੀਂ ਮਿਲਿਆ | ਪੀੜਤਾਂ ਨੇ ਮੰਗ ਕੀਤੀ ਹੈ ਕਿ ਹਮਲਾਵਰਾਂ ‘ਤੇ ਜਲਦ ਤੋਂ ਜਲਦ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੂੰ ਜਾਨ-ਮਾਲ ਦਾ ਖਤਰਾ ਹੈ। ਦੂਜੇ ਪਾਸੇ ਥਾਣਾ ਸਦਰ ਦੇ ਅਧਿਕਾਰੀਆਂ ਵਲੋਂ ਇਸ ਮਾਮਲੇ ਨੂੰ ਲੈ ਕੇ ਕੋਈ ਬਿਆਨ ਨਹੀਂ ਆਇਆ |

Exit mobile version