Site icon TheUnmute.com

ਕੌਮੀ ਲੋਕ ਅਦਾਲਤ ‘ਚ 415 ਬੈਂਚਾਂ ਅੱਗੇ ਲਗਭਗ 2.71 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

Apprenticeship Struggle Union

ਚੰਡੀਗੜ੍ਹ, 09 ਸਤੰਬਰ 2023: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ (NATIONAL LOK ADALAT) ਲਗਾਈ ਗਈ।

ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 415 ਬੈਂਚਾਂ ਵਿੱਚ ਲੱਗਭਗ 2,71,233 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ (NATIONAL LOK ADALAT) ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਮਨਜਿੰਦਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।

ਇਸ ਮੌਕੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ। ਮੈਂਬਰ ਸਕੱਤਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਭਵਿੱਖ ਵਿੱਚ ਲਗਾਈਆਂ ਜਾਣ ਵਾਲੀਆ ਲੋਕ ਅਦਾਲਤਾਂ ਰਾਹੀਂ ਮੁਕੱਦਮੇਬਾਜ਼ਾਂ ਦੇ ਵੱਧ ਤੋਂ ਵੱਧ ਝਗੜਿਆਂ ਦੇ ਨਿਪਟਾਰੇ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ।

Exit mobile version