GMADA

ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ

ਐੱਸ.ਏ.ਐੱਸ. ਨਗਰ, 08 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਗੁਰਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਜਸਵਿੰਦਰ ਸਿੰਘ ਸਿੱਧੂ ਨੂੰ ਡਾਇਰੈਕਟਰ ਗਮਾਡਾ (GMADA) ਨਿਯੁਕਤ ਕੀਤਾ ਗਿਆ ਸੀ। ਇਸੇ ਤਹਿਤ ਉਹਨਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੰਡੀਆਂ, ਪ੍ਰਿੰਸੀਪਲ ਬੁੱਧਰਾਮ ਕਾਰਜਕਾਰੀ ਪ੍ਰਧਾਨ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ, ਅਮਨਦੀਪ ਸਿੰਘ ਮੋਹੀ ਚੇਅਰਮੈਨ ਮਾਰਕਫੈਡ ਅਤੇ ਅਹਬਾਬ ਸਿੰਘ ਗਰੇਵਾਲ ਨੈਸ਼ਨਲ ਸਪੋਕਸਪਰਸਨ ਦੀ ਹਾਜ਼ਰੀ ਵਿੱਚ ਕਲ੍ਹ ਆਪਣਾ ਕਾਰਜਭਾਰ ਸੰਭਾਲਿਆ।

ਇਸ ਮੌਕੇ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਸ.ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਹਨਾਂ ਨੂੰ ਡਾਇਰੈਕਟਰ ਗਮਾਡਾ (GMADA) ਦੀ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਆਪਣੇ ਰਿਸ਼ਤੇਦਾਰ ਜਾਂ ਚਹੇਤਿਆਂ ਨੂੰ ਹੀ ਵੱਡੀ ਜ਼ਿੰਮੇਵਾਰੀਆਂ ਦਿੰਦੀਆਂ ਸਨ ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਮ ਵਰਕਰਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ।

ਇਸ ਮੌਕੇ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਸੁਰੇਸ਼ ਗੋਇਲ ਚੇਅਰਮੈਨ ਕੋਆਪਰੇਟਿਵ ਐਂਡ ਐਗਰੀਕਲਚਰ ਡਿਵੈਲਪਮੈਂਟ ਬੈਂਕ, ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ, ਲਾਡੀ ਢੋਂਸ ਵਿਧਾਇਕ, ਪ੍ਰਭਜੋਤ ਕੌਰ ਮੋਹਾਲੀ ਚੇਅਰਪਰਸਨ ਜ਼ਿਲ੍ਹਾ ਪਲਾਨਿੰਗ ਕਮੇਟੀ ਮੋਹਾਲੀ, ਸ਼ਰਨਪਾਲ ਸਿੰਘ ਮੱਕੜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਲੁਧਿਆਣਾ, ਐਡਵੋਕੇਟ ਜਸਮਨ ਸਿੰਘ ਗਿੱਲ, ਹਰ ਭੁਪਿੰਦਰ ਸਿੰਘ ਧਰੋੜ, ਮਾਸਟਰ ਹਰੀ ਸਿੰਘ ਆਦਿ ਹਾਜ਼ਰ ਸਨ।

Scroll to Top