Bikram Majithia

ਡਰੱਗਜ਼ ਮਾਮਲੇ ‘ਚ ਨਵੀਂ SIT ਨੇ ਬਿਕਰਮ ਮਜੀਠੀਆ ਤੋਂ ਲਗਭਗ 7 ਘੰਟੇ ਕੀਤੀ ਪੁੱਛਗਿੱਛ

ਚੰਡੀਗੜ੍ਹ, 16 ਜਨਵਰੀ 2024: ਡਰੱਗਜ਼ ਮਾਮਲੇ ਵਿੱਚ ਨਵਾਂ ਨੋਟਿਸ ਮਿਲਣ ਤੋਂ ਬਾਅਦ ਪੰਜਾਬ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਅੱਜ ਮੁੜ ਪਟਿਆਲਾ ਵਿੱਚ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਹੋਏ। ਨਵੀਂ SIT ਦੇ ਗਠਨ ਤੋਂ ਬਾਅਦ ਬਿਕਰਮ ਮਜੀਠੀਆ ਦੀ ਇਹ ਪਹਿਲੀ ਪੇਸ਼ੀ ਸੀ ਅਤੇ ਉਨ੍ਹਾਂ ਤੋਂ ਲਗਭਗ 7 ਘੰਟੇ ਪੁੱਛਗਿੱਛ ਕੀਤੀ ਗਈ। ਮਜੀਠੀਆ ਪੁਰਾਣੀ ਐਸਆਈਟੀ ਦੇ ਸਾਹਮਣੇ ਤਿੰਨ ਵਾਰ ਪੇਸ਼ ਹੋ ਚੁੱਕੇ ਹਨ। ਪਹਿਲੀ ਐਸਆਈਟੀ ਦੀ ਜ਼ਿੰਮੇਵਾਰੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਕੋਲ ਸੀ ਅਤੇ ਉਹ 31 ਦਸੰਬਰ ਨੂੰ ਸੇਵਾਮੁਕਤ ਹੋਏ ਸਨ।

ਬਿਕਰਮ ਮਜੀਠੀਆ (Bikram Majithia) ਨੇ ਪੇਸ਼ ਹੋਣ ਤੋਂ ਪਹਿਲਾਂ ਨਵੀਂ SIT ‘ਤੇ ਸਵਾਲ ਚੁੱਕੇ, ਮਜੀਠੀਆ ਨੇ ਕਿਹਾ ਕਿ ਐਸ.ਆਈ.ਟੀ ਦਾ ਪੱਧਰ ਡਿੱਗ ਰਿਹਾ ਹੈ। ਉਹ ਚਾਹੁੰਦੇ ਸਨ ਕਿ ਮੁੱਖ ਮੰਤਰੀ ਐਸ.ਆਈ.ਟੀ ਦੇ ਚੇਅਰਮੈਨ ਬਣਨ। ਪਰ ਖੁਸ਼ੀ ਦੀ ਗੱਲ ਹੈ ਕਿ ਐਸ.ਆਈ.ਟੀ.ਮੁਖੀ ਨੂੰ ਉਨ੍ਹਾਂ ਦੇ ਹਲਕੇ ਤੋਂ ਹੈ। ਹਾਟਲਾਈਨ ‘ਤੇ ਸੀ.ਐਮ ਮਾਨ ਨੂੰ ਸਾਰੀ ਜਾਣਕਾਰੀ ਦੇਣਗੇ।

ਨਵੀਂ ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ। ਡੀਆਈਜੀ ਭੁੱਲਰ ਤੋਂ ਇਲਾਵਾ ਐਸਆਈਟੀ ਵਿੱਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

Scroll to Top